ਸੰਗਰੂਰ ਪੁਲਸ ਨੇ 7 ਦਿਨਾਂ ਵਿਚ 41 ਮੁਕੱਦਮੇ ਦਰਜ ਕਰਕੇ 60 ਮੁਲਜ਼ਮ ਕੀਤੇ ਗ੍ਰਿਫਤਾਰ
- by Jasbeer Singh
- November 22, 2025
ਸੰਗਰੂਰ ਪੁਲਸ ਨੇ 7 ਦਿਨਾਂ ਵਿਚ 41 ਮੁਕੱਦਮੇ ਦਰਜ ਕਰਕੇ 60 ਮੁਲਜ਼ਮ ਕੀਤੇ ਗ੍ਰਿਫਤਾਰ 301 ਗ੍ਰਾਮ ਹੈਰੋਇਨ, 8 ਨਸ਼ੀਲੇ ਟੀਕੇ ਅਤੇ 220 ਨਸ਼ੀਲੀਆਂ ਗੋਲੀਆਂ ਬ੍ਰਾਮਦ ਸੰਗਰੂਰ, 22 ਨਵੰਬਰ 2025 : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 15 ਨਵੰਬਰ ਤੋਂ 21 ਨਵੰਬਰ ਤਕ ਡਰੱਗ ਦੇ 32 ਮੁਕੱਦਮੇ ਦਰਜ ਕਰਕੇ 50 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 301 ਗ੍ਰਾਮ ਹੈਰੋਇਨ, 8 ਨਸ਼ੀਲੇ ਟੀਕੇ ਅਤੇ 220 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 9 ਮੁਕੱਦਮੇ ਦਰਜ ਕਰਕੇ 10 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 150 ਲੀਟਰ ਸ਼ਰਾਬ ਠੇਕਾ ਦੇਸੀ, 18 ਲੀਟਰ ਸ਼ਰਾਬ ਨਜਾਇਜ਼ ਅਤੇ 300 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਕਿਹੜੀ ਤਰੀਕ ਨੂੰ ਕਿਸ ਵਿਰੁੱਧ ਕਿਸ ਜੁਰਮ ਤਹਿਤ ਕੀਤਾ ਗਿਆ ਕੇਸ ਦਰਜ ਸੰਗਰੂਰ ਪੁਲਸ ਵਲੋਂ 18 ਨਵੰਬਰ 2025 ਨੂੰ ਥਾਣਾ ਲਹਿਰਾ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ ਇਕ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਇਕ ਮੋਟਰਸਾਇਕਲ ਅਤੇ 5000 ਰੁਪਏ ਬ੍ਰਾਮਦ ਕਰਵਾਏ ਗਏ ।ਇਸੇ ਤਰ੍ਹਾਂ 20 ਨਵੰਬਰ 2025 ਨੂੰ ਥਾਣਾ ਭਵਾਨੀਗੜ੍ਹ ਵੱਲੋਂ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਚੋਰੀਸ਼ੁਦਾ ਇਕ ਰਾਈਫਲ 315 ਬੌਰ, 2 ਰੌਂਦ ਅਤੇ 2 ਮੋਟਰਸਾਈਕਲ ਬ੍ਰਾਮਦ ਕਰਵਾਏ ਗਏ। ਲੋਕ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ : ਐਸ. ਐਸ. ਪੀ. ਚਾਹਲ ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 38 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
