post

Jasbeer Singh

(Chief Editor)

Punjab

ਸੰਗਰੂਰ ਪੁਲਸ ਨੇ ਜਾਰੀ ਕੀਤੀ 7 ਦਿਨਾਂ ਦੀ ਕਾਰਗੁਜ਼ਾਰੀ ਰਿਪੋਰਟ

post-img

ਸੰਗਰੂਰ ਪੁਲਸ ਨੇ ਜਾਰੀ ਕੀਤੀ 7 ਦਿਨਾਂ ਦੀ ਕਾਰਗੁਜ਼ਾਰੀ ਰਿਪੋਰਟ ਸੰਗਰੂਰ, 25 ਅਪ੍ਰੈਲ 2026 : ਪੰਜਾਬ ਦੇ ਜਿ਼ਲਾ ਸੰਗਰੂਰ ਪੁਲਸ ਵਲੋਂ 18 ਅਪੈ੍ਰਲ ਤੋਂ ਲੈ ਕੇ 24 ਅਪੈੈ੍ਰਲ ਤੱਕ ਦੀ ਆਪਣੀ ਕਾਰਗੁਜ਼ਾਰੀ ਰਿਪੋਰਟ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ । ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 18 ਅਪੈ੍ਰਲ ਤੋਂ 24 ਅਪੈ੍ਰਲ ਤੱਕ ਡਰੱਗ ਦੇ 22 ਮੁਕੱਦਮੇਂ ਦਰਜ ਕਰਕੇ 38 ਦੋਸ਼ੀਆਂ ਨੂੰ ਕਾਬੂ ਕਰਕੇ 103 ਗ੍ਰਾਮ ਹੈਰੋਇਨ ਅਤੇ 923 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 12 ਮੁਕੱਦਮੇਂ ਦਰਜ ਕਰਕੇ 14 ਦੋਸ਼ੀਆਂ ਨੂੰ ਕਾਬੂ ਕਰਕੇ 432.750 ਲੀਟਰ ਸ਼ਰਾਬ ਠੇਕਾ ਦੇਸੀ, 45 ਲੀਟਰ ਸਰਾਬ ਨਜਾਇਜ, 124.500 ਲੀਟਰ ਸਰਾਬ ਅੰਗਰੇਜੀ ਅਤੇ 230 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ । ਇਸ ਅਰਸੇ ਦੌਰਾਨ 02 ਪੀ.ਓਜ ਨੂੰ ਗ੍ਰਿਫਤਾਰ ਕੀਤਾ ਗਿਆ । ਐਨ. ਡੀ. ਪੀ. ਐਸ. ਦੇ ਕਿੰਨੇ ਮਾਮਲੇ ਕੀਤੇ ਦਰਜ ਇਸ ਤੋਂ ਇਲਾਵਾ ਐਨ. ਡੀ. ਪੀ. ਐਸ. ਐਕਟ ਦੇ 42 ਮੁਕੱਦਮਿਆਂ ਵਿੱਚ 3 ਕਿੱਲੋ 542 ਗ੍ਰਾਮ ਹੈਰੋਇਨ, 4 ਕੁਇੰਟਲ 8 ਕਿੱਲੋ 300 ਗ੍ਰਾਮ ਭੂੱਕੀ ਚੂਰਾ ਪੋਸਤ, ਇਕ ਕਿੱਲੋ 680 ਗ੍ਰਾਮ ਗਾਂਜਾ/ਸੁਲਫਾ, 100 ਗ੍ਰਾਮ ਚਰਸ, 30 ਗ੍ਰਾਮ ਨਸ਼ੀਲਾ ਪਾਊਡਰ, 13 ਨਸ਼ੀਲੀਆਂ ਸੀਸ਼ੀਆਂ ਅਤੇ 8660 ਨਸ਼ੀਲੀਆਂ ਗੋਲੀਆਂ ਤਲਫ ਕਰਵਾਈਆਂ ਗਈਆਂ । ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਪੁਲਸ ਵਲੋਂ ਕੀਤੀਆਂ ਜਾ ਰਹੀਆਂ ਹਨ ਲਗਾਤਾਰ ਜਨਤਕ ਮੀਟਿੰਗ ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 35 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿ਼ਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿ਼ਲਾਫ਼ ਜੰਗ ਜਾਰੀ ਹੈ ।

Related Post

Instagram