post

Jasbeer Singh

(Chief Editor)

Punjab

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾ

post-img

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ ਸੰਗਰੂਰ, 17 ਮਾਰਚ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਚਾਰਜ ਟ੍ਰੈਫਿਕ ਪੁਲਿਸ ਥਾਣੇਦਾਰ ਪਵਨ ਕੁਮਾਰ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਦੀ ਟੀਮ ਨੇ ਵਹੀਕਲਾਂ ਦੀ ਜਾਂਚ ਲਈ ਨਾਕੇਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ। ਨਾਕਾਬੰਦੀ ਦੌਰਾਨ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ‘ਤੇ ਵਿਸ਼ੇਸ਼ ਨਜ਼ਰ ਰੱਖਕੇ ਸ਼ਿਕੰਜਾ ਕੱਸਿਆ ਗਿਆ ਅਤੇ ਮਸ਼ੀਨ ਦੀ ਮਦਦ ਨਾਲ 30 ਦੇ ਕਰੀਬ ਈ-ਚਲਾਨ ਕਰਕੇ 2,23,000 ਰੁਪਏ ਜੁਰਮਾਨਾ ਕੀਤਾ ਗਿਆ । ਜ਼ਿਕਰਯੋਗ ਹੈ ਕਿ ਅੱਜ ਸਵੇਰੇ ਹੀ ਬੁਲੇਟ ਮੋਟਰਸਾਈਕਲ ‘ਤੇ ਪੇਪਰ ਦੇਣ ਆਉਂਦੇ ਕੁਝ ਵਿਦਿਆਰਥੀਆਂ ਦੀ ਪਟਾਕੇ ਪਾਉਂਦਿਆਂ ਦੀ ਵੀਡਿਓ ਵਾਇਰਲ ਹੋਈ ਸੀ ਜਿਸ ਤੋਂ ਤੁਰੰਤ ਬਾਅਦ ਸੰਗਰੂਰ ਟ੍ਰੈਫਿਕ ਪੁਲਿਸ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ । ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਇਸ ਟੀਮ ਵਿੱਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਰਾਮ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਸ਼ਾਮਲ ਸਨ । ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕਰਦਿਆਂ ਵਹੀਕਲਾਂ ਦੀ ਜਾਂਚ ਕੀਤੀ ਗਈ ਅਤੇ ਬੁਲੇਟ ਮੋਟਰਸਾਈਕਲਾਂ ਨੂੰ ਰੋਕ ਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ । ਉਨ੍ਹਾਂ ਕਿਹਾ ਕਿ ਮੋਟਰਸਾਇਕਲਾਂ ਤੇ ਤੀਹਰੀ ਸਵਾਰੀ ਕਰਨ ਵਾਲੇ ਚਾਲਕਾਂ ਦੇ ਵੀ ਚਲਾਨ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ । ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਆਵਾਜਾਈ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ ।

Related Post