post

Jasbeer Singh

(Chief Editor)

Punjab

ਤੇਜ਼ ਰਫਤਾਰ ਵਾਹਨ ਚਲਾਉਣ ਵਾਲਿਆਂ ਖਿਲਾਫ ਸੰਗਰੂਰ ਟ੍ਰੈਫਿਕ ਪੁਲਿਸ ਦੀ ਵੱਡੀ ਕਾਰਵਾਈ ਕਰਦਿਆਂ 20 ਵਾਹਨਾਂ ਦੇ ਕੱਟੇ ਚਲਾਨ

post-img

ਤੇਜ਼ ਰਫਤਾਰ ਵਾਹਨ ਚਲਾਉਣ ਵਾਲਿਆਂ ਖਿਲਾਫ ਸੰਗਰੂਰ ਟ੍ਰੈਫਿਕ ਪੁਲਿਸ ਦੀ ਵੱਡੀ ਕਾਰਵਾਈ ਕਰਦਿਆਂ 20 ਵਾਹਨਾਂ ਦੇ ਕੱਟੇ ਚਲਾਨ ਸੰਗਰੂਰ, 20 ਫਰਵਰੀ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ । ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਵਾਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ ਕਰਦਿਆਂ 20 ਅਜਿਹੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਜਿਹੜੇ ਨਿਰਧਾਰਿਤ ਰਫਤਾਰ ਨਾਲੋਂ ਜ਼ਿਆਦਾ ਤੇਜ਼ ਵਾਹਨ ਚਲਾ ਕੇ ਆਪਣੀ ਅਤੇ ਹੋਰਨਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਸਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਪੁਲਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾ ਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਬਰਨਾਲਾ ਰੋਡ ਉੱਤੇ ਸਥਿਤ ਕੁੰਨਰਾ ਪਿਕਟ ਸਮੇਤ ਹੋਰ ਥਾਵਾਂ ਉੱਤੇ ਓਵਰ ਸਪੀਡ ਕੈਮਰਾ ਲਗਾ ਕੇ ਵਾਹਨ ਚਲਾਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਕਿ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਵਾਹਨ ਚਲਾਉਂਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ । ਇਸ ਮੌਕੇ ਉਹਨਾਂ ਨਾਲ ਟ੍ਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ ।

Related Post