post

Jasbeer Singh

(Chief Editor)

National

ਸੰਜੇ ਸਿੰਘ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਲਿਖਿਆ ਪੱਤਰ

post-img

ਸੰਜੇ ਸਿੰਘ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਲਿਖਿਆ ਪੱਤਰ ਨਵੀਂ ਦਿੱਲੀ, 27 ਅਪ੍ਰੈਲ 2026 : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵਲੋਂ ਰਾਜ ਸਭਾ ਦੇ ਚੇਅਰਮੈਨ ਨੂੰ ਇਕ ਪੱਤਰ ਲਿਖੇ ਜਾਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ। ਰਾਘਵ ਚੱਢਾ ਸਮੇਤ 7 ਸੰਸਦ ਮੈਂਬਰਾਂ ਨੂੰ ਅਯੋਗ ਐਲਾਨਣ ਦੀ ਮੰਗ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਇਕ ਪੱਤਰ ਭੇਜ ਕੇ ਉੱਚ ਸਦਨ ਦੇ ਉਨ੍ਹਾਂ 7 ਮੈਂਬਰਾਂ ਨੂੰ ਅਯੋਗ ਐਲਾਨਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਹਾਲ ਹੀ `ਚ `ਆਪ` ਛੱਡ ਕੇ ਭਾਜਪਾ `ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਰਾਜ ਸਭਾ ਦੇ ਮੈਂਬਰਾਂ ਵਲੋਂ ਚੁੱਕਿਆ ਗਿਆ ਕਦਮ ਦਲ-ਬਦਲ ਦੇ ਬਰਾਬਰ ਹੈ : ਸੰਜੇ ਸਿੰਘ ਆਮ ਆਦਮੀ ਪਾਰਟੀ ਦੇੇ ਸੀਨੀਅਰ ਆਗੂ ਸੰਜੇ ਸਿੰਘ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ ਰਾਜ ਸਭਾ ਦੇ 7 ਮੈਂਬਰਾਂ ਵੱਲੋਂ ਉਠਾਇਆ ਗਿਆ ਕਦਮ ਦਲ-ਬਦਲ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਮੈਂਬਰਾਂ ਦਾ ਕਦਮ ਸਬੰਧਤ ਕਾਨੂੰਨ ਦੇ ਉਪਬੰਧਾਂ ਦੇ ਵਿਰੁੱਧ ਹੈ। `ਆਪ` ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਛੱਡ ਦਿੱਤੀ ਅਤੇ ਭਾਜਪਾ `ਚ ਸ਼ਾਮਲ ਹੋ ਗਏ। ਰਾਜ ਸਭਾ ਮੈਂਬਰਾਂ ਨੂੰ ਅਯੋਗ ਐਲਾਣਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ ਸੰਜੇ ਸਿੰਘ ਅਨੁਸਾਰ, `ਆਪ` ਨੇ ਇਸ ਮਾਮਲੇ `ਤੇ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਲੋਕ ਸਭਾ ਦੇ ਇਕ ਸਾਬਕਾ ਜਨਰਲ ਸਕੱਤਰ ਸਮੇਤ ਸੰਵਿਧਾਨ ਦੇ ਮਾਹਿਰਾਂ ਨਾਲ ਮਸ਼ਵਰਾ ਕੀਤਾ ਹੈ ਅਤੇ ਇਹ ਸਾਫ਼ ਹੈ ਕਿ `ਕਾਨੂੰਨ ਤਹਿਤ ਇਹ ਰਾਜ ਸਭਾ ਮੈਂਬਰ ਅਯੋਗ ਐਲਾਨੇ ਜਾਣ ਦੇ ਯੋਗ ਹਨ`।

Related Post

Instagram