
Punjab
0
ਸੰਜੀਵ ਅਰੋੜਾ ਨੂੰ ਮਿਲੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨ. ਆਰ. ਆਈ. ਮਾਮਲੇ
- by Jasbeer Singh
- July 3, 2025

ਸੰਜੀਵ ਅਰੋੜਾ ਨੂੰ ਮਿਲੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨ. ਆਰ. ਆਈ. ਮਾਮਲੇ ਚੰਡੀਗੜ੍ਹ, 3 ਜੁਲਾਈ 2025 : ਪੰਜਾਬ ਦੇ ਲੁਧਿਆਣਾ ਪੱਛਮੀ ਤੋ਼ ਵਿਧਾਇਕ ਦੀ ਚੋਣ ਜਿੱਤ ਕੇ ਕੈਬਨਿਟ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਮੁੱਖ ਮੰਤਰੀ ਪੰਜਾਬ ਵਲੋ਼ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਐਨ. ਆਰ. ਆਈ. ਮਾਮਲਿਆਂ ਦੇ ਵਿਭਾਗਾਂ ਦੀ ਜਿੰਮੇਵਾਰੀ ਗਈ ਹੈ।ਉਕਤ ਜਿੰਮੇਵਾਰੀ ਅਰੋੜਾ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਅਰੋੜਾ ਨੂੰ ਦਿੱਤੀਆਂ ਮੁਬਾਰਕਾਂ ਪੰਜਾਬ ਦੇ ਮੁੱਖ ਮੰਤਰ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸੰਜੀਵ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੋ ਜਿੰਮੇਵਾਰੀ ਮਿਲੀ ਹੈ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਪਹਿਲਾਂ ਵਾਂਗ ਹੀ ਨਿਭਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ।