post

Jasbeer Singh

(Chief Editor)

Punjab

ਸੰਜੀਵ ਅਰੋੜਾ ਸੰਭਾਲਿਆ ਸਹੂੰ ਚੁੱਕਦਿਆਂ ਹੀ ਵੱਖ-ਵੱਖ ਵਿਭਾਗਾਂ ਦਾ ਕੈਬਨਿਟ ਮੰਤਰੀ ਵਜੋਂ ਕਾਰਜਭਾਰ

post-img

ਸੰਜੀਵ ਅਰੋੜਾ ਸੰਭਾਲਿਆ ਸਹੂੰ ਚੁੱਕਦਿਆਂ ਹੀ ਵੱਖ-ਵੱਖ ਵਿਭਾਗਾਂ ਦਾ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਪੰਜਾਬ ਸਰਕਾਰ ਜਾਰੀ ਕੀਤਾ ਪੋਰਟਫੋਲੀਓ ਸਬੰਧੀ ਨੋਟੀਫਿਕੇਸ਼ਨ ਚੰਡੀਗੜ੍ਹ, 4 ਜੁਲਾਈ 2025 : ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵਲੋਂ ਬੀਤੇ ਦਿਨੀ਼ ਇਕ ਨੋਟੀਫਿਕੇਸ਼ਨ 2-1-2022-ਕੈਬਨਿਟ-3580-ਮਿਤੀ 3-07-2025 ਜਾਰੀ ਕਰਕੇ ਸੰਜੀਵ ਅਰੋੜਾ ਕੈਬਨਿਟ ਮੰਤਰੀ ਨਿਯੁਕਤ ਹੋਣ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਸਲਾਹ ਤੇ ਪੰਜਾਬ ਦੇ ਰਾਜਪਾਲ ਵਲੋਂ ਕੈਬਨਿਟ ਮੰਤਰੀਆਂ ਵਿਚਕਾਰ ਪੋਰਟਫੋਲੀਓ ਦੀ ਵੰਡ ਸਬੰਧੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰ 2-1-2022-2 ਕੈਬਨਿਟ-2230 ਮਿਤੀ 23-09-2024 ਵਿਚ ਅੰਸਿ਼ਕ ਸੋਧ ਕਰਦਿਆਂ ਪੋਰਟਫੋਲੀਓ ਦੀ ਮੁੜ ਵੰਡ ਕੀਤੀ ਗਈ ਹੈ। ਜਿਸ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜਿਨ੍ਹਾਂ ਕੋਲ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਸਨ ਨੂੰ ਨੋਟੀਫਿਕੇਸ਼ਨ ਕਰਕੇ ਬਦਲੇ ਗਏ ਪੋਰਟਫੋਲੀਓ ਤਹਿਤ ਮੌਜੂਦਾ ਸਮੇਂ ਵਿਚ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਕਿਰਤ, ਪ੍ਰਾਹੁਣਚਾਰੀ ਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਦਿੱਤੇ ਗਏ ਹਨ। ਜਦੋਂ ਕਿ ਕੈਬਨਿਟ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਤੇ ਪ੍ਰਵਾਸੀਭਾਰਤੀ ਮਾਮਲੇ ਸੌਂਪੇ ਗਏ ਹਨ। ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਬਾਕੀ ਕੈਬਨਿਟ ਮੰਤਰੀਆਂ ਨੂੰ ਪਹਿਲਾਂ ਅਲਾਟ ਹੋਏ ਪੋਰਟਫੋਲੀਓ ਉਸੇ ਤਰ੍ਹਾਂ ਜਾਰੀ ਰੱਖਿਆ ਗਿਆ ਹੈ ਤੇ ਨਾਲ ਹੀ ਕਲੀਅਰ ਕੀਤਾ ਗਿਆ ਹੈ ਕਿ ਜੇਕਰ ਕੋਈ ਪੋਰਟਫੋਲੀਓ ਕਿਸੇ ਕੈਬਨਿਟ ਮੰਤਰੀ ਨੂੰ ਅਲਾਟ ਨਹੀਂ ਹੋਇਆ ਤਾਂ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਪਣੇ ਕੋਲ ਹੀ ਰੱਖਿਆ ਜਾਵੇਗਾ।

Related Post