

ਸੰਤ ਗੁਰਮੀਤ ਰਾਮ ਰਹੀਮ ਨੂੰ ਮਿਲੀ 14ਵੀਂ ਵਾਰ 40 ਦਿਨਾਂ ਦੀ ਪੈਰੋਲ ਨਵੀਂ ਦਿੱਲੀ, 5 ਅਗਸਤ 2025 : ਹਰਿਆਣਾ ਦੇ ਸ਼ਹਿਰ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਨੂੰ 14ਵੀਂ ਵਾਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਕਦੋਂ ਰਵਾਨਾ ਹੋਇਆ ਰਾਮ ਰਹੀਮ ਡੇਰਾ ਸਿਰਸਾ ਮੁਖੀ ਰਾਮ ਰਹੀਮ ਮੰਗਲਵਾਰ ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋਇਆ।ਸਵੇਰੇ 7 ਵਜੇ ਹਨੀਪ੍ਰੀਤ, ਸਿਰਸਾ ਡੇਰੇ ਦੇ ਚੇਅਰਮੈਨ ਦਾਨ ਸਿੰਘ, ਡਾ. ਆਰ. ਕੇ. ਨੈਨ ਅਤੇ ਸ਼ਰਨਦੀਪ ਸਿੰਘ ਸੀਤੂ ਦੋ ਗੱਡੀਆਂ ਨਾਲ ਰੋਹਤਕ ਪਹੁੰਚੇ ਅਤੇ ਰਾਮ ਰਹੀਮ ਦੇ ਨਾਲ ਸਿਰਸਾ ਡੇਰੇ ਲਈ ਰਵਾਨਾ ਹੋਏ। ਰਾਮ ਰਹੀਮ ਕੱਟ ਰਿਹਾ ਹੈ ਸੁਨਾਰੀਆ ਜੇਲ ਵਿਚ ਸਜ਼ਾ ਦੱਸਣਯੋਗ ਹੈ ਕਸਾਧਵੀ ਜਿਣਸੀ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਸਾਬਤ ਹੋਣ ਤੋਂ ਬਾਅਦ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਜਿਕਰਯੋਗ ਹੈ ਕਿ ਰਾਮ ਰਹੀਮ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ 20 ਸਾਲ ਦੀ ਕੈਦ ਕੱਟ ਰਿਹਾ ਹੈ। 25 ਅਗਸਤ 2017 ਨੂੰ ਰਾਮ ਰਹੀਮ ਨੂੰ 2 ਸਾਧਵੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ 17 ਜਨਵਰੀ 2019 ਨੂੰ, ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ, ਅਕਤੂਬਰ 2021 ਵਿਚ, ਸੀ.ਬੀ.ਆਈ. ਅਦਾਲਤ ਨੇ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।