Latest update
0
ਪਾਵਨ ਸਰੂਪ ਗੁੰਮ ਮਾਮਲੇ ਵਿਚ ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ
- by Jasbeer Singh
- January 1, 2026
ਪਾਵਨ ਸਰੂਪ ਗੁੰਮ ਮਾਮਲੇ ਵਿਚ ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ ਚੰਡੀਗੜ੍ਹ, 1 ਜਨਵਰੀ 2026 : ਪੰਜਾਬ ਵਿਚ ਗੁੰਮ ਹੋਏ 328 ਪਾਵਨ ਸਰੂਪ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸੁਖਬੀਰ ਬਾਦਲ ਦੇ ਨਜ਼ਦੀਕੀ ਸਤਿੰਦਰ ਸਿੰਘ ਕੋਹਲੀ ਦੇ ਗ੍ਰਿਫਤਾਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕੋਹਲੀ ਐਸ. ਜੀ. ਪੀ. ਸੀ. ਦੇ ਆਡਿਟ ਦਾ ਕੰਮ ਵੀ ਦੇਖਦੇ ਰਹੇ ਹਨ ਅਤੇ ਉਹ 328 ਪਾਵਨ ਸਰੂਪ ਮਾਮਲੇ ‘ਚ ਨਾਮਜ਼ਦ ਹਨ। ਮਿਲੀ ਜਾਣਕਾਰੀ ਮੁਤਾਬਕ ਦੱਸਣਯੋਗ ਹੈ ਕਿ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਸ਼੍ਰੋਮਣੀ ਕਮੇਟੀ ਦੇ ਖਾਤਿਆਂ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਕੋਹਲੀ ਸੁਰਖੀਆਂ ਵਿੱਚ ਆਇਆ ਸੀ।
