post

Jasbeer Singh

(Chief Editor)

Punjab

ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਕੰਪਨੀ ਦਾ ਪਲੇਸਮੈਂਟ ਕੈਂਪ 10 ਸਤੰਬਰ ਨੂੰ

post-img

ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਕੰਪਨੀ ਦਾ ਪਲੇਸਮੈਂਟ ਕੈਂਪ 10 ਸਤੰਬਰ ਨੂੰ ਸੰਗਰੂਰ, 9 ਸਤੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸੱਤਿਆ ਮਾਈਕਰੋ ਕੈਪੀਟਲ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 10 ਸਤੰਬਰ ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਅਪ੍ਰੇਂਟਿਸ, ਈ. ਡੀ. ਓ. (ਕੇਵਲ ਲੜਕੇ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ । ਜਿਸ ਲਈ ਪ੍ਰਾਰਥੀ ਦੀ ਵਿਦਿਅਕ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ । ਇਸ ਤੋਂ ਇਲਾਵਾ ਉਮਰ 20 ਤੋਂ 32 ਸਾਲ ਹੋਣੀ ਚਾਹੀਦੀ ਹੈ । ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।

Related Post