post

Jasbeer Singh

(Chief Editor)

Punjab

ਪੰਜਾਬ ਸਰਕਾਰ ਵੱਲੋਂ 15 ਅਗਸਤ ਦਾ ਸ਼ਡਿਊਲ ਜਾਰੀ.....

post-img

ਪੰਜਾਬ :ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ । ਇਸ ਪ੍ਰੋਗਰਾਮ ਮੁਤਾਬਕ CM ਭਗਵੰਤ ਮਾਨ ਜਲੰਧਰ ਵਿਖੇ ਝੰਡਾ ਲਹਿਰਾਉਣਗੇ । ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਰੂਪਨਗਰ, ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿੱਚ, ਅਮਨ ਅਰੋੜਾ ਫਾਜ਼ਿਲਕਾ ਵਿੱਚ, ਡਾ. ਬਲਜੀਤ ਕੌਰ ਬਰਨਾਲਾ ਵਿੱਚ, ਕੁਲਦੀਪ ਸਿੰਘ ਧਾਲੀਵਾਲ ਤਰਨਤਾਰਨ ਵਿੱਚ, ਡਾ. ਬਲਬੀਰ ਸਿੰਘ ਸੰਗਰੂਰ ਵਿੱਚ, ਬ੍ਰਹਮ ਸ਼ੰਕਰ ਜਿੰਪਾ ਪਠਾਨਕੋਟ ਵਿੱਚ, ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਵਿਖੇ ਝੰਡਾ ਲਹਿਰਾਉਣਗੇ।

Related Post