post

Admin

(Chief Editor)

Punjab

19 ਜਿ਼ਲ੍ਹਿਆਂ ਦੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਵਿੱਤੀ ਲਾਭ ਮਿਲਣਗੇ : ਮੰਤਰੀ

post-img

19 ਜਿ਼ਲ੍ਹਿਆਂ ਦੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਵਿੱਤੀ ਲਾਭ ਮਿਲਣਗੇ : ਮੰਤਰੀ

ਚੰਡੀਗੜ੍ਹ 27 ਜੁਲਾਈ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਡਾ. ਬਲਜੀਤ ਕੌਰ ਨੇ ਆਖਿਆ ਹੈ ਕਿ ਪੰਜਾਬ ਦੇ 19 ਜਿਲਿਆਂ ਦੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਿੱਧੇ ਵਿੱਤੀ ਲਾਭ ਮਿਲਣਗੇ ।

ਕਿੰਨੇ ਪਰਿਵਾਰਾਂ ਨੂੰ ਜਾਰੀ ਕੀਤੀ ਜਾਵੇਗੀ ਰਾਸ਼ੀ ਜਾਰੀ

ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਸਨਮਾਨ ਅਤੇ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਦੇ ਯਤਨ ਵਜੋਂ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਵਿੱਤੀ ਸਾਲ 2026-27 ਦੌਰਾਨ ‘ਆਸ਼ੀਰਵਾਦ ਯੋਜਨਾ’ ਤਹਿਤ 5,492 ਅਨੁਸੂਚਿਤ ਜਾਤੀ ਲਾਭਪਾਤਰੀਆਂ ਲਈ 28.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ।

ਕਿਹੜੇ ਕਿਹੜੇ ਜਿਲਿਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ, ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ. ਏ. ਐਸ. ਨਗਰ, ਐਸਬੀਐਸ ਨਗਰ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਇਸ ਨਵੀਂ ਜਾਰੀ ਕੀਤੀ ਸਹਾਇਤਾ ਰਾਸ਼ੀ ਦਾ ਲਾਭ ਮਿਲੇਗਾ ।

ਕਿਹੜੇ ਜਿਲੇ ਲਈ ਕਿੰਨੇ ਲਾਭਪਾਤਰੀ ਨੂੰ ਮਿਲੇਗਾ ਲਾਭ

ਜਿ਼ਲ੍ਹਾਵਾਰ ਅੰਕੜੇ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਰਾਸ਼ੀ ਵਿੱਚੋਂ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604, ਲੁਧਿਆਣਾ ਦੇ 403, ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333, ਗੁਰਦਾਸਪੁਰ ਦੇ 297, ਬਰਨਾਲਾ ਦੇ 288 ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 219 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ । ਇਸੇ ਤਰ੍ਹਾਂ ਬਠਿੰਡਾ ਤੋਂ 163 ਅਨੁਸੂਚਿਤ ਜਾਤੀ ਲਾਭਪਾਤਰੀ, ਫਤਿਹਗੜ੍ਹ ਸਾਹਿਬ ਤੋਂ 160, ਸੰਗਰੂਰ ਤੋਂ 160, ਐਸ. ਏ. ਐਸ. ਨਗਰ ਤੋਂ 114, ਜਲੰਧਰ ਤੋਂ 114, ਰੂਪਨਗਰ ਤੋਂ 104, ਫਰੀਦਕੋਟ ਤੋਂ 103, ਮਲੇਰਕੋਟਲਾ ਤੋਂ 95 ਅਤੇ ਪਠਾਨਕੋਟ ਤੋਂ 58 ਲਾਭਪਾਤਰੀ ਵੀ ਇਸ ਯੋਜਨਾ ਦਾ ਲਾਭ ਲੈਣਗੇ ।

ਯੋਗ ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ ਧੀ ਦੇ ਵਿਆਹਲਈ ਵਿੱਤੀ ਸਹਾਇਤਾ ਪ੍ਰਦਾਨ

ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਖੁਲਾਸਾ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਲਈ 51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨੈਕਾਰ ਪੰਜਾਬ ਦੇ ਸਥਾਈ ਨਿਵਾਸੀ ਹੋਣੇ ਚਾਹੀਦੇ ਹਨ, ਗਰੀਬੀ ਰੇਖਾ ਤੋਂ ਹੇਠਾਂ () ਰਹਿਣੇ ਚਾਹੀਦੇ ਹਨ, ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਆਮਦਨ 32,790 ਤੋਂ ਘੱਟ ਹੋਣੀ ਚਾਹੀਦੀ ਹੈ। ਪ੍ਰਤੀ ਪਰਿਵਾਰ ਵੱਧ ਤੋਂ ਵੱਧ ਦੋ ਧੀਆਂ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ ।

ਪਾਰਦਰਸ਼ਾ ਬਣਾਈ ਰੱਖਣ ਲਈ ਰਾਸ਼ੀ ਜਾਂਦੀ ਹੈ ਬੈਂਕ ਖਾਤਿਆਂ ਵਿਚ

ਉਨ੍ਹਾਂ ਅੱਗੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਉਣ ਲਈ, ਇਹ ਸਹਾਇਤਾ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਟ੍ਰਾਂਸਫਰ ਕੀਤੀ ਜਾਂਦੀ ਹੈ । ਡਾ. ਬਲਜੀਤ ਕੌਰ (Dr. Baljit Kaur) ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ-ਪੱਖੀ ਪਹਿਲਕਦਮੀਆਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

Related Post

Instagram