
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਦਾ ਦਿੱਤਾ ਭਰੋਸਾ
- by Jasbeer Singh
- June 23, 2025

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਦਾ ਦਿੱਤਾ ਭਰੋਸਾ ਵਾਲਮੀਕਿ ਰਮਾਇਣ ਭਵਨ ਸਰੋਵਰ ਪਟਿਆਲਾ ਗੇਟ, ਸੰਗਰੂਰ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਪ੍ਰਬੰਧਕਾਂ ਵੱਲੋਂ ਗੁਲਜ਼ਾਰ ਸਿੰਘ ਬੌਬੀ ਦਾ ਸਨਮਾਨ ਸੰਗਰੂਰ, 23 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਵਾਲਮੀਕਿ ਰਮਾਇਣ ਭਵਨ ਸਰੋਵਰ, ਪਟਿਆਲਾ ਗੇਟ, ਸੰਗਰੂਰ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ । ਇਸ ਮੌਕੇ ਸ਼੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਇਸੇ ਗੱਲ ਨੂੰ ਲੈ ਕੇ ਕਾਰਜਸ਼ੀਲ ਹੈ ਕਿ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਹੋਵੇ ਤੇ ਭਾਈਚਾਰੇ ਦੇ ਲੋਕਾਂ ਨਾਲ ਕਿਸੇ ਕਿਸਮ ਦਾ ਧੱਕਾ ਨਾ ਹੋਵੇ। ਉਹਨਾਂ ਦੀ ਆਪਣੀ ਇਹ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਵਿੱਚ ਜ਼ਮੀਨੀ ਪੱਧਰ ਉੱਤੇ ਵੱਧ ਤੋਂ ਵੱਧ ਵਿਚਰਿਆ ਜਾਵੇ ਤਾਂ ਜੋ ਜ਼ਮੀਨੀ ਹਕੀਕਤਾਂ ਦਾ ਪਤਾ ਲਗਦਾ ਰਹੇ ਅਤੇ ਮੁਸ਼ਕਲਾਂ ਦਾ ਠੋਸ ਹੱਲ ਕੀਤਾ ਜਾ ਸਕੇ। ਸ਼੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਭੇਦਭਾਵ ਕਿਸੇ ਵੀ ਹਾਲਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗ਼ਰੀਬ ਵਰਗ ਨੂੰ ਇਨਸਾਫ਼ ਦਿਵਾਉਣ ਲਈ ਕਮਿਸ਼ਨ ਕੋਲ ਸੰਵਿਧਾਨਕ ਸ਼ਕਤੀਆਂ ਹਨ ਤੇ ਕਿਸੇ ਵੀ ਖੇਤਰ ਵਿੱਚ ਜਾਤੀ ਵਿਤਕਰੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਨੇ ਕਿਹਾ ਕਿ ਕਈ ਵਾਰੀ ਲੋਕ ਵੱਖੋ ਵੱਖ ਕਾਰਨਾਂ ਕਰ ਕੇ ਆਪਣੇ ਨਾਲ ਹੋਈਆਂ ਵਧੀਕੀਆਂ ਬਾਰੇ ਸ਼ਿਕਾਇਤ ਕਰਨ ਤੋਂ ਝਿਜਕ ਜਾਂਦੇ ਹਨ, ਜਿਸ ਕਰ ਕੇ ਵਾਰ ਵਾਰ ਵਧੀਕੀਆਂ ਦਾ ਸ਼ਿਕਾਰ ਹੁੰਦੇ ਹਨ। ਉਹਨਾਂ ਕਿਹਾ ਕਿ ਜਦੋਂ ਵੀ ਕਦੇ ਕਿਤੇ ਵੀ ਕੋਈ ਵਧੀਕੀ ਹੁੰਦੀ ਹੈ, ਉਸ ਦੀ ਸ਼ਿਕਾਇਤ ਜ਼ਰੂਰ ਕੀਤੀ ਜਾਵੇ। ਸ਼੍ਰੀ ਬੌਬੀ ਨੇ ਐੱਸ.ਸੀ.ਭਾਈਚਾਰੇ ਦੇ ਲੋਕ ਬੇਝਿਜਕ ਹੋ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਨਾਲ ਉਹਨਾਂ ਨੂੰ ਜਲਦ ਇਨਸਾਫ਼ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਨੁਸੁਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਅਸਲ ਹੱਕਦਾਰਾਂ ਦਾ ਹੱਕ ਮਾਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਾਲਮੀਕਿ ਰਮਾਇਣ ਭਵਨ ਸਰੋਵਰ ਦੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਰਵਿੰਦਰ ਰਾਜਨ ਪ੍ਰਧਾਨ, ਘਨਸ਼ਾਮ ਚੇਅਰਮੈਨ, ਆਵਾ ਸਿੰਘ ਮੀਤ ਪ੍ਰਧਾਨ, ਸ਼ਕਤੀ ਜੀਤ ਸਿੰਘ, ਰਾਜੇਸ਼ ਕੁਮਾਰ, ਦੀਪੂ ਟਿਵਾਣਾ, ਰਾਜੇਸ਼ ਲੋਹਟ, ਵੀਰ ਇਕਲਾਵਏ, ਅਮਨ ਮਲਿਕ, ਰਾਹੁਲ ਕਾਂਗੜਾ, ਆਵਾ ਸਿੰਘ, ਸੀਤਾ ਰਾਮ ਚੌਹਾਨ, ਸਤੀਸ਼ ਕੁਮਾਰ, ਬੱਬੂ ਟਿਵਾਣਾ, ਵਿਨੋਦ ਕੁਮਾਰ ਪ੍ਰਧਾਨ, ਰੌਕੀ ਰਾਣਾ, ਅਮਰੀਕ ਸਿੰਘ ਮੀਕਾ, ਸੋਨੂੰ ਸਿੰਘ, ਚਰਨਜੀਤ ਸਿੰਘ ਚੰਨੀ ਬਾਬਲਾ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.