ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨਵੀਂ ਦਿੱਲੀ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਸ਼ਹਿਰ ਨੋਇਡਾ ਦੇ ਇਕ ਸਕੂਲ ਅੱਜ ਈਮੇਲ ਰਾਹੀਂ ਮੈਸੇਜ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਕਿਹੜੇ ਸਕੂਲ ਨੂੰ ਦਿੱਤੀ ਗਈ ਹੈ ਧਮਕੀ ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲਿਆਂ ਵਲੋਂ ਜੋ ਸਕੂਲ ਪ੍ਰਸ਼ਾਸਨ ਨੂੰ ਈਮੇਲ ਭੇਜ ਕੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਹੀ ਹੈ ਦਾ ਨਾਮ ਸਿ਼ਵ ਨਾਦਰ ਸਕੂਲ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਕਰ ਦਿੱਤਾ ਗਿਆ। ਸਕੂਲ ਬੱਸਾਂ ਵਾਪਸ ਭੇਜ ਦਿੱਤੀਆਂ ਗਈਆਂ, ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਪੂਰੇ ਸਕੂਲ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਪਰ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ।
