ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਦਾ ਦੱਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
- by Jasbeer Singh
- April 19, 2024
ਪਟਿਆਲਾ, 19 ਅਪ੍ਰੈਲ (ਜਸਬੀਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦੱਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ, ਜਿਸ ਵਿਚ ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਿ੍ਰੰਸੀਪਲ ਡਾ. ਰਜਨੀਸ਼ ਗੁਪਤਾ ਨੇ ਦੱਸਿਆ ਕਿ ਫੀਲਖਾਨਾ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ। ਦੱਸਵੀਂ ਜਮਾਤ ਦੇ 322 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ 322 ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਪਿ੍ਰੰਸੀਪਲ ਡਾ. ਰਜਨੀਸ਼ ਗੁਪਤਾ ਨੇ ਦੱਸਿਆ ਕਿ ਦੱਸਵੀਂ ਜਮਾਤ ਦੀ ਵਿਦਿਆਰਥਣ ਦਿਵਿਆ ਨੇ 650 ਵਿਚੋਂ 616 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦੂਜਾ ਸਥਾਨ ਜਸਮੇਹ ਕੌੇਰ ਨੇ 650 ਵਿਚੋਂ 609 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਤੀਸਰਾ ਸਥਾਨ ਰਣਜੋਧ ਸਿੰਘ ਨੇ 650 ਵਿੱਚੋਂ 605 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਫੀਲਖਾਨਾ ਦੇ ਦੱਸਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਪਿ੍ਰੰਸੀਪਲ ਵਲੋਂ ਸਕੂਲ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ। ਸਕੂਲ ਮੀਡੀਆ ਕੁਆਰਡੀਨੇਟਰ ਅਕਸ਼ੇ ਕੁਮਾਰ ਨੇ ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ ਤੇ ਦੱਸਿਆ ਕਿ 9 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ ਹਨ। ਇਸ ਮੌਕੇ ਮੈਡਮ ਸਿਮਰਨਪ੍ਰੀਤ ਕੌਰ, ਮੈਡਮ ਰੇਸ਼ਮਾ ਕਾਲੜਾ, ਮੈਡਮ ਵਰਿੰਦਰ ਕੌਰ, ਮੈਡਮ ਹਰਲੀਨ ਕੌੇਰ ਅਤੇ ਸਮੂਹ ਸਟਾਫ ਮੈਂਬਰ ਸਨ।
