July 6, 2024 01:56:03
post

Jasbeer Singh

(Chief Editor)

Patiala News

ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

post-img

ਪਟਿਆਲਾ, 3 ਮਈ (ਜਸਬੀਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਦੇ ਵਿਦਿਆਰਥੀਆਂ ਦੀ ਚੜਤ ਰਹੀ। ਫੀਲਖਾਨਾ ਸਕੂਲ ਨੇ ਲਗਾਤਾਰ ਅੱਠਵੀਂ ਜਮਾਤ ਦੇ ਨਤੀਜੇ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ। ਪਿ੍ਰੰਸੀਪਲ ਡਾ. ਰਜਨੀਸ਼ ਗੁਪਤਾ ਨੇ ਦੱਸਿਆ ਕਿ ਫੀਲਖਾਨਾ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ। ਅੱਠਵੀਂ ਜਮਾਤ ਦੇ 229 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ 229 ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ। ਪਿ੍ਰੰਸੀਪਲ ਡਾ. ਰਜਨੀਸ਼ ਗੁਪਤਾ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਗੁਨ ਕੌਰ ਨੇ 600 ਵਿਚੋਂ 575 ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਦੂਜਾ ਸਥਾਨ ਅੰਸ਼ਿਕਾ ਨੇ 600 ਵਿਚੋਂ 568 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਤੀਸਰਾ ਸਥਾਨ ਮਨਜੋਤ ਕੌਰ ਨੇ 600 ਵਿਚੋਂ 567 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਫੀਲਖਾਨਾ ਦੇ ਅੱਠਵੀ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਪਿ੍ਰੰਸੀਪਲ ਵਲੋਂ ਸਕੂਲ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ ਹੈ। ਸਕੂਲ ਮੀਡੀਆ ਕੁਆਰਡੀਨੇਟਰ ਅਕਸ਼ੇ ਕੁਮਾਰ ਨੇ ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ। ਇਸ ਮੌਕੇ ਮੈਡਮ ਸਿਮਰਨਪ੍ਰੀਤ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਸਨੇਹ ਗੁਪਤਾ ਅਤੇ ਸਮੂਹ ਸਟਾਫ ਮੈਂਬਰਾਨ ਮੌਜੂਦ ਸਨ।

Related Post