
ਯੁੱਧ ਨਸ਼ਿਆਂ ਵਿਰੁੱਧ’ ਨਗਰ ਪੰਚਾਇਤ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਨੇ ਘਨੌਰ ’ਚ ਕੱਢੀ ਰੈਲੀ
- by Jasbeer Singh
- April 26, 2025

ਯੁੱਧ ਨਸ਼ਿਆਂ ਵਿਰੁੱਧ’ ਨਗਰ ਪੰਚਾਇਤ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਨੇ ਘਨੌਰ ’ਚ ਕੱਢੀ ਰੈਲੀ - ਵਿਦਿਆਰਥੀਆਂ ਵੱਲੋਂ ਨਾਨਕ ਪੇਸ਼ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ ਘਨੌਰ, 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਨਗਰ ਪੰਚਾਇਤ ਘਨੌਰ ਦੇ ਸਹਿਯੋਗ ਨਾਲ ਜੈਸਪਰ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਰੈਲੀ ਕੱਢ ਕੇ ਜਾਗਰੁਕ ਕੀਤਾ ਗਿਆ । ਇਸ ਮੌਕੇ ਚੇਤਨ ਸ਼ਰਮਾ ਈਓ ਨਗਰ ਪੰਚਾਇਤ ਘਨੌਰ, ਮਨਦੀਪ ਕੌਰ ਸਿੱਧੂ ਪ੍ਰਧਾਨ ਨਗਰ ਪੰਚਾਇਤ ਘਨੌਰ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ, ਸਾਹਿਬ ਸਿੰਘ ਥਾਣਾ ਮੁਖੀ ਘਨੌਰ ਅਤੇ ਸਮੂਹ ਕੌਂਸਲਰ ਸਹਿਬਾਨ ਮੌਜੂਦ ਸਨ । ਇਜ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੱਸ ਸਟੈਂਡ ਦੇ ਗਰਾਉਂਡ ਵਿਚ ਨਸ਼ਿਆਂ ਵਿਰੁੱਧ ਇੱਕ ਨਾਟਕ ਪੇਸ਼ ਕੀਤਾ ਗਿਆ, ਜਿਸ ਵਿਚ ਨਸ਼ਿਆਂ ਨਾਲ ਹੋਣ ਵਾਲੇ ਮਾੜਾ ਪ੍ਰਭਾਵਾਂ ਨੂੰ ਦਰਸਾਇਆ ਗਿਆ ਅਤੇ ਕਿਸ ਤਰ੍ਹਾਂ ਨਸ਼ੇ ਦਾ ਸੇਵਨ ਕਰਨ ਵਾਲਾ ਵਿਅਕਤੀ ਨਸ਼ੇ ਦੀ ਜਕੜ ਵਿੱਚ ਫਸ ਕੇ ਕਿਵੇਂ ਸਰੀਰਕ ਅਤੇ ਆਰਥਿਕ ਪੱਖੋਂ ਗੁਲਾਮ ਹੋ ਜਾਂਦਾ ਹੈ । ਸਕੂਲ ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਿਆਂ ਵਿਰੁੱਧ ਨਾਅਰਿਆਂ ਨਾਲ ਲਿਖੀਆਂ ਤਖਤੀਆਂ ਫੜ ਕੇ ਘਨੌਰ ਦੇ ਮੇਨ ਬਜ਼ਾਰਾਂ ਵਿੱਚ ਦੀ ਨਸ਼ਿਆਂ ਨੂੰ ਤਿਆਗਣ ਦਾ ਹੋਕਾ ਦਿੱਤਾ ਗਿਆ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ । ਇਸ ਦੌਰਾਨ ਈਓ ਚੇਤਨ ਸ਼ਰਮਾ ਅਤੇ ਐਸ. ਐਚ. ਓ. ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਹੈ, ਜਿਨਾਂ ਨੇ ਵੱਖ-ਵੱਖ ਖੋਜਾਂ ਕਰਕੇ ਸਾਡੇ ਦੇਸ਼ ਦਾ ਨਾਮ ਰੋਸ਼ਨ ਕਰਨਾ ਹੈ । ਇਨ੍ਹਾਂ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕੌਂਸਲਰ ਮੁਖਤਿਆਰ ਸਿੰਘ ਗੁਰਾਇਆ, ਕੌਂਸਲਰ ਬਲਜਿੰਦਰ ਸਿੰਘ, ਪਿ੍ਰਤਪਾਲ ਸ਼ਰਮਾ, ਰਾਜੀਵ ਕੁਮਾਰ, ਬਲਾਕ ਪ੍ਰਧਾਨ ਮੱਖਣ ਖਾਨ, ਬਲਜੀਤ ਸਿੰਘ ਤੇ ਅਧਿਆਪਕ ਆਦਿ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ ।