post

Jasbeer Singh

(Chief Editor)

Punjab

ਠੰਢ ਤੇ ਧੁੰਦ ਦੇ ਚਲਦਿਆਂ ਸਕੂਲਾਂ ਦਾ ਸਮਾਂ ਬਦਲਿਆ

post-img

ਠੰਢ ਤੇ ਧੁੰਦ ਦੇ ਚਲਦਿਆਂ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ,15 ਜਨਵਰੀ 2026 : ਡਾਇਰੈਕਟਰ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਹੁਕਮ ਕਿਹੜੇ ਕਿਹੜੇ ਸਕੂਲਾਂ ਤੇ ਹੋਣਗੇ ਲਾਗੂ ਤੇ ਕਿੰਨੇ ਵਜੇ ਲੱਗਣੇ ਸਕੂਲ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਜੋ ਹੁਕਮ ਜਾਰੀ ਕੀਤੇ ਗਏ ਹਨ ਦੇ ਚਲਦਿਆਂ ਇਹ ਹੁਕਮ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਤੇ ਲਾਗੂ ਹੋਵੇਗਾ। ਹੁਣ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ। ਇਹ ਨਵਾਂ ਸਮਾਂ 16 ਤੋਂ 21 ਜਨਵਰੀ ਤਕ ਲਾਗੂ ਰਹੇਗਾ। ਹੁਕਮਾਂ ਅਨੁਸਾਰ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ।

Related Post

Instagram