ਦਿੱਲੀ ਤੇ ਨੋਇਡਾ ਦੇ ਸਕੂਲਾਂ ਨੂੰ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ
- by Jasbeer Singh
- February 19, 2026
ਦਿੱਲੀ ਤੇ ਨੋਇਡਾ ਦੇ ਸਕੂਲਾਂ ਨੂੰ ਮਿਲੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨਵੀਂ ਦਿੱਲੀ, 19 ਫਰਵਰੀ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨੋਇਡਾ ਦੇ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਭਰਿਆ ਈਮੇੇਲ ਭੇਜਿਆ ਗਿਆ ਹੈ। ਦਿੱਲੀ ਦੇ ਕਿੰਨੇ ਸਕੂਲਾਂ ਨੂੰ ਮਿਲੀ ਹੈ ਧਮਕੀ ਮਿਲੀ ਜਾਣਕਾਰੀ ਮੁਤਾਬਕ ਜੋ ਈਮੇਲ ਰਾਹੀਂ ਦਿੱਲੀ ਅਤੇ ਨੋਇਡਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਤਹਿਤ ਦਿੱਲੀ ਦੇ ਤਿੰਨ ਸਕੂਲ ਸ਼ਾਮਲ ਹਨ।ਜਿਸਦੇ ਚਲਦਿਆਂ ਸੁਰੱਖਿਆ ਏਜੰਸੀਆਂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਾਹਰ ਕੱਢਿਆ ਅਤੇ ਸਕੂਲ ਦੇ ਕੰਪਲੈਕਸ ਦਾ ਮੁਆਇਨਾ ਕੀਤਾ । ਕੀ ਦੱਸਿਆ ਡੀ. ਐਫ. ਐਸ. ਅਧਿਕਾਰੀ ਨੇ ਹਾਲ ਹੀ ਵਿਚ ਜੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ ਦੌਰਾਨ ਸੀ. ਬੀ. ਐਸ. ਈ. ਦੀਆਂ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ। ਦਿੱਲੀ ਫਾਇਰ ਸਰਵਿਸਿਜ਼ (ਡੀ. ਐਫ. ਐਸ.) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਧਮਕੀ ਭਰਿਆ ਈਮੇਲ ਸੀ. ਆਰ. ਪੀ. ਐਫ. ਪਬਲਿਕ ਸਕੂਲ, ਸੇਂਟ ਥਾਮਸ ਸਕੂਲ (ਦਵਾਰਕਾ) ਅਤੇ ਡੀ. ਏ. ਵੀ. ਸੈਂਚੁਰੀ ਪਬਲਿਕ ਸਕੂਲ (ਵੈਸਟ ਐਨਕਲੇਵ) ਨੂੰ ਭੇਜਿਆ ਗਿਆ ਸੀ। ਧਮਕੀਆਂ ਮਿਲਣ ਦੇ ਚਲਦਿਆਂ ਫਾਇਰ ਟੈਂਡਰ, ਬਚਾਅ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਮੌਕੇ `ਤੇ ਪਹੁੰਚੇ। ਸ਼ੁਰੂਆਤੀ ਜਾਂਚ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ।
