
ਲੁਧਿਆਣਾ ’ਚ ਚਾਕੂ ਨਾਲ ਹਮਲਾ ਕਰ ਕੇ ਲੁੱਟਿਆ ਸਕੂਟਰ, ਅਣਪਛਾਤੇ ਬਦਮਾਸ਼ਾਂ ਖਿਲਾਫ਼ ਕੇਸ ਦਰਜ
- by Aaksh News
- June 30, 2024
-1719739488.jpg)
ਰਾਹਗੀਰ ਉੱਪਰ ਚਾਕੂ ਨਾਲ ਹਮਲਾ ਕਰ ਕੇ ਦੋ ਬਦਮਾਸ਼ਾਂ ਨੇ ਉਸ ਕੋਲੋਂ ਸਕੂਟਰ ਲੁੱਟ ਲਿਆ l ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਜਸਪਾਲ ਬਾਂਗੜ ਦੇ ਰਹਿਣ ਵਾਲੇ ਲਵਦੀਪ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਬਦਮਾਸ਼ਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲਵਦੀਪ ਸਿੰਘ ਨੇ ਦੱਸਿਆ ਕਿ ਉਹ ਸਕੂਟਰ ’ਤੇ ਸਵਾਰ ਹੋ ਕੇ ਬਾਜ਼ਾਰ ਜਾ ਰਿਹਾ ਸੀ। ਲਵਦੀਪ ਦੇ ਸਕੂਟਰ ਦੀ ਡਿਕੀ ਵਿੱਚ ਪਰਸ, ਜ਼ਰੂਰੀ ਦਸਤਾਵੇਜ਼ ਤੇ ਮੋਬਾਈਲ ਫੋਨ ਸੀ l ਲਵਦੀਪ ਨੇ ਦੱਸਿਆ ਕਿ ਉਹ ਜਿਵੇਂ ਹੀ ਗਿੱਲ ਚੌਂਕ ਵਿੱਚ ਪਹੁੰਚਿਆ ਤਾਂ ਦੋ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ l ਮੁਲਜ਼ਮਾਂ ’ਚੋਂ ਇਕ ਨੇ ਲਵਦੀਪ ਸਿੰਘ ’ਤੇ ਚਾਕੂ ਨਾਲ ਹਮਲਾ ਕਰ ਕੇ ਸਕੂਟਰ ਲੁੱਟ ਲਿਆ l ਇਸ ਮਾਮਲੇ ਵਿਚ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅਣਪਛਾਤੇ ਬਦਮਾਸ਼ਾਂ ਦੇ ਖਿਲਾਫ਼ ਮੁੱਕਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ l