
ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ
- by Jasbeer Singh
- June 27, 2025

ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ -ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਬੈਠਕ ਪਟਿਆਲਾ, 27 ਜੂਨ : ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਅੱਜ ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬ ਡਵੀਜਨ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਸਬ ਡਵੀਜਨ ਵਿੱਚੋਂ ਲੰਘਦੇ ਮਾਰਕੰਡਾ, ਟਾਂਗਰੀ ਤੇ ਘੱਗਰ ਦਰਿਆਵਾਂ ਦੇ ਕਮਜੋਰ ਖੇਤਰਾਂ ਦਾ ਜਾਇਜ਼ਾ ਲੈ ਕੇ ਲੋੜੀਂਦੀਆਂ ਥਾਵਾਂ 'ਤੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਮਗਨਰੇਗਾ ਮਜ਼ਦੂਰਾਂ ਰਾਹੀਂ ਬੂਟੀ ਦੀ ਸਫ਼ਾਈ ਵੀ ਕਰਵਾਈ ਗਈ ਹੈ। ਐਸ.ਡੀ.ਐਮ. ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ 2023 ਵਿੱਚ ਆਏ ਹੜ੍ਹਾਂ ਕਰਕੇ ਸਬ ਡਵੀਜ਼ਨ ਵਿੱਚ ਟਾਂਗਰੀ ਨਦੀ ਦੇ ਆਏ ਪਾਣੀ ਨੇ 30 ਤੋਂ 35 ਪਿੰਡਾਂ ਨੂੰ ਪ੍ਰਭਾਵਤ ਕੀਤਾ ਸੀ ਪਰੰਤੂ ਸਾਲ 2024 ਵਿੱਚ ਕੋਈ ਵਾਧੂ ਪਾਣੀ ਨਹੀਂ ਸੀ ਆਇਆ ਅਤੇ ਹੜ੍ਹਾਂ ਤੋਂ ਬਚਾਅ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਖ਼ੁਦ ਹੜ੍ਹਾਂ ਤੋਂ ਬਚਾਅ ਲਈ ਜਮੀਨੀ ਪੱਧਰ 'ਤੇ ਹਕੀਕਤਾਂ ਜਾਣਨ ਲਈ ਟਾਂਗਰੀ, ਮਾਰਕੰਡਾ ਤੇ ਘੱਗਰ ਦਰਿਆ ਦਾ ਦੌਰਾ ਕੀਤਾ ਹੈ ਅਤੇ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਵੀ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਪੁਖ਼ਤਾ ਹਨ ਤੇ ਜੇਕਰ ਕਿਸੇ ਵੀ ਕਾਰਨ ਪਾਣੀ ਆ ਜਾਂਦਾ ਹੈ ਤਾਂ ਵੀ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
Related Post
Popular News
Hot Categories
Subscribe To Our Newsletter
No spam, notifications only about new products, updates.