
ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਬਖਸ਼ੀਵਾਲਾ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ
- by Jasbeer Singh
- September 9, 2024

ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਬਖਸ਼ੀਵਾਲਾ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਸੁਨਾਮ ਊਧਮ ਸਿੰਘ ਵਾਲਾ, 9 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਬਖਸ਼ੀਵਾਲਾ ਰੋਡ ’ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰਾਨ ਐਸ.ਟੀ.ਪੀ ਦੇ ਸੁਚਾਰੂ ਪ੍ਰਬੰਧਨ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਅਧਿਕਾਰੀਆਂ ਤੋਂ ਫੀਡਬੈਕ ਹਾਸਲ ਕੀਤੀ ਅਤੇ ਉਪਲਬਧ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ 8 ਐਮ.ਐਲ.ਡੀ ਸਮਰੱਥਾ ਵਾਲਾ ਇਹ ਐਸ.ਟੀ.ਪੀ, ਸੀਵਰੇਜ ਦੇ ਪਾਣੀ ਨੂੰ ਅਤਿ ਆਧੁਨਿਕ ਪ੍ਰਣਾਲੀ ਉਪਰੰਤ ਸੋਧਣ ਉਪਰੰਤ ਪਾਣੀ ਨੂੰ ਖੇਤਾਂ ਦੀ ਸਿੰਜਾਈ ਲਈ ਵਰਤਣ ਦੇ ਯੋਗ ਬਣਾਉਂਦਾ ਹੈ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਸਬ ਡਵੀਜ਼ਨ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਸਬੰਧੀ ਉਹ ਸਮੇਂ ਸਮੇਂ ’ਤੇ ਨਿਰੀਖਣ ਕਰਦੇ ਰਹਿਣਗੇ ਤਾਂ ਜੋ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪ੍ਰਸ਼ਾਸਨਿਕ ਪੱਧਰ ’ਤੇ ਹੱਲ ਕਰਨ ਦੀ ਪ੍ਰਕਿਰਿਆ ਨਾਲੋ ਨਾਲ ਅਮਲ ਵਿੱਚ ਲਿਆਂਦੀ ਜਾ ਸਕੇ।