post

Jasbeer Singh

(Chief Editor)

ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਵੱਲੋਂ ਮੰਗਵਾਲ ਵਿਖੇ 'ਸਰਕਾਰ ਆਪ ਦੇ ਦੁਆਰ' ਤਹਿਤ ਲੱਗੇ ਕੈਂਪ ਦਾ ਦੌਰਾ

post-img

ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਵੱਲੋਂ ਮੰਗਵਾਲ ਵਿਖੇ 'ਸਰਕਾਰ ਆਪ ਦੇ ਦੁਆਰ' ਤਹਿਤ ਲੱਗੇ ਕੈਂਪ ਦਾ ਦੌਰਾ ਅਧਿਕਾਰੀਆਂ ਨੂੰ ਹਦਾਇਤ, ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਸੰਗਰੂਰ, 9 ਜੁਲਾਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਤੇ ਢੁਕਵੇ ਹੱਲ ਨੂੰ ਯਕੀਨ ਬਣਾਉਣ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਉਪਲਬਧ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਸਬ ਡਿਵੀਜ਼ਨ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ। ਸੰਗਰੂਰ ਦੇ ਐਸ.ਡੀ.ਐਮ ਚਰਨਜਜੋਤ ਸਿੰਘ ਵਾਲੀਆ ਨੇ ਇਸ ਕੈਂਪ ਦਾ ਜਾਇਜ਼ਾ ਲੈਂਦਿਆਂ ਮੌਕੇ ਤੇ ਮੌਜੂਦ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨਪੂਰਵਕ ਸੁਣਦੇ ਹੋਏ ਢੁਕਵੇਂ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਲੋਕਾਂ ਨਾਲ ਸਿੱਧੇ ਤੌਰ ਤੇ ਸਬੰਧਿਤ ਵਿਭਾਗਾਂ ਦੇ ਕੰਮਾਂਕਾਰਾਂ ਨੂੰ ਅਜਿਹੇ ਇੱਕ ਸਾਂਝੇ ਪਲੇਟਫਾਰਮ ਉੱਤੇ ਤੇਜ਼ੀ ਨਾਲ ਨਿਪਟਾਇਆ ਜਾਂਦਾ ਹੈ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਲੋਕਾਂ ਵੱਲੋਂ ਪ੍ਰਸੰਸ਼ਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮਾਲ ਵਿਭਾਗ, ਕਿਰਤ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਸਵੈ ਰੁਜ਼ਗਾਰ ਉਤਸਾਹਿਤ ਕਰਨ ਵਾਲੇ ਵਿਭਾਗਾਂ ਸਮੇਤ ਲੋਕਾਂ ਦੀਆਂ ਹੋਰ ਜਰੂਰਤਾਂ ਨੂੰ ਅਜਿਹੇ ਕੈਂਪਾਂ ਰਾਹੀਂ ਨਿਬੇੜਿਆ ਜਾਂਦਾ ਹੈ ਅਤੇ ਅੱਜ ਵੀ ਇਸ ਕੈਂਪ ਨਾਲ ਲੋਕਾਂ ਦੇ ਬਕਾਇਆ ਕੰਮ ਉਹਨਾਂ ਦੇ ਘਰਾਂ ਦੇ ਨਜਦੀਕ ਹੀ ਮੁਕੰਮਲ ਹੋ ਗਏ ਹਨ। ਐਸ.ਡੀ.ਐਮ ਨੇ ਜਾਇਜ਼ਾ ਲੈਂਦਿਆਂ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਅਤੇ ਔਰਤਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ।

Related Post

Instagram