
Haryana News
0
SEBI ਨੇ ਉਦਯੋਗਪਤੀ ਅਨਿਲ ਅੰਬਾਨੀ ਖਿਲਾਫ ਕੀਤੀ ਵੱਡੀ ਕਾਰਵਾਈ ...
- by Jasbeer Singh
- August 23, 2024

ਬਿਜਨਸ ਨਿਊਜ਼(Sebi Action )ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਉਦਯੋਗਪਤੀ ਅਨਿਲ ਅੰਬਾਨੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਮਾਰਕੀਟ ਰੈਗੂਲੇਟਰ ਨੇ ਅਨਿਲ ਅੰਬਾਨੀ ਅਤੇ ਰਿਲਾਇੰਸ ਹੋਮ ਫਾਈਨਾਂਸ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀਆਂ ਸਮੇਤ 24 ਹੋਰ ਇਕਾਈਆਂ 'ਤੇ 5 ਸਾਲਾਂ ਲਈ ਇਕੁਇਟੀ ਮਾਰਕੀਟ ਤੋਂ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ 25 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸੇਬੀ ਨੇ ਕੰਪਨੀ ਤੋਂ ਫੰਡ ਡਾਇਵਰਸ਼ਨ ਦੇ ਦੋਸ਼ 'ਚ ਉਨ੍ਹਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ।