post

Jasbeer Singh

(Chief Editor)

National

ਸੁਰੱਖਿਆ ਏਜੰਸੀਆਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ

post-img

ਸੁਰੱਖਿਆ ਏਜੰਸੀਆਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ, 30 ਮਾਰਚ 2026 : ਭਾਰਤੀ ਸੁਰੱਖਿਆ ਏਜੰਸੀਆਂ ਵਲੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਦਿੱਲੀ ਦੀ ਸਰਹੱਦ ਤੋਂ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਗ੍ਰਿਫ਼ਤਾਰ ਕੀਤਾ ਗਿਆ ਅੱਤਵਾਦੀ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸੁਰੱਖਿਆ ਏਜੰਸੀਆਂ ਨੇ ਦਿੱਲੀ ਸਰਹੱਦ ਤੋਂ ਜੋ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ ਦਾ ਨਾਮ ਸ਼ਬੀਰ ਅਹਿਮਦ ਲੋਨ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਅੱਤਵਾਦੀ ਲੋਨ ਪਾਕਿਸਤਾਨੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ. ਐਸ. ਆਈ.) ਦੇ ਇਸ਼ਾਰੇ `ਤੇ ਬੰਗਲਾਦੇਸ਼ ਤੋਂ ਇੱਕ ਨਵਾਂ ਲਸ਼ਕਰ ਮਾਡਿਊਲ ਤਿਆਰ ਕਰ ਰਿਹਾ ਸੀ । ਜਾਂਚ ਏਜੰਸੀਆਂ ਵਲੋਂ ਪੁੱਛਗਿੱਛ ਹੈ ਜਾਰੀ ੁਸੁਰੱਖਿਆ ਏਜੰਸੀਆਂ ਵਲੋਂ ਉਕਤ ਅੱਤਵਾਦੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸਦੇ ਹੋਰ ਕਿੰਨੇ ਸਾਥੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁਕੇ ਹੋਏ ਹਨ । ਜਾਂਚ ਵਿਚ ਪਤਾ ਲੱਗਿਆ ਹੈ ਕਿ ਉਹ ਸਰਹੱਦ ਪਾਰ ਤੋਂ ਮਿਲੇ ਨਿਰਦੇਸ਼ਾਂ ਦੇ ਆਧਾਰ ਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਮਿਸ਼ਨ ਤੇ ਸੀ ।

Related Post

Instagram