post

Admin

(Chief Editor)

Punjab

ਇਕ ਲੱਖ ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

post-img

ਇਕ ਲੱਖ ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

ਚੰਡੀਗੜ੍ਹ, 6 ਅਗਸਤ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਸੀਨੀਅਰ ਸਹਾਇਕ ਨੂੰ ਇਕ ਲੱਖ ਰੁਪਏ ਦੀ ਰਿਸਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਸੀਨੀਅਰ ਸਹਾਇਕ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਜਿਸ ਆਰ. ਆਈ. ਏ. ਸ਼ਾਖਾ, ਡੀ. ਸੀ. ਦਫ਼ਤਰ ਐੱਸ. ਏ. ਐੱਸ. ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ (Senior Assistant) ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਭੁਪਿੰਦਰ ਕੌਰ ਦੇ ਤੌਰ 'ਤੇ ਹੋਈ ਹੈ ।

ਕੀ ਦੱਸਿਆ ਵਿਜੀਲੈਂਸ ਦੇ ਬੁਲਾਰੇ ਨੇ

ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਚਿਤ, ਤਹਿਸੀਲ ਬਟਾਲਾ ਜਿਲਾ ਗੁਰਦਾਸਪੁਰ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ (Complainant) ਤੋਂ ਸਥਾਨਕ ਸਕਾਈ ਰੌਕ ਵੈੱਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਚ ਨਿਲਾਮੀ ਪਲਾਟ ਦਿਵਾਉਣ ਦੇ ਬਦਲੇ 8,00,000 ਰੁਪਏ ਦੀ ਰਿਸ਼ਵਤ ਮੰਗੀ ਸੀ ।

ਮਹਿਲਾ ਖਿਲਾਫ਼ ਕੀਤਾ ਗਿਆ ਹੈ ਮਾਮਲਾ ਦਰਜ

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਨ `ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਐੱਸ. ਏ. ਐੱਸ. ਨਗਰ ਨਾਲ ਸੰਪਰਕ ਕੀਤਾ । ਸਿ਼ਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਮੁਲਜ਼ਮ ਸੀਨੀਅਰ ਸਹਾਇਕ ਨੂੰ ਸਿ਼ਕਾਇਤਕਰਤਾ ਤੋਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿਚ ਮੁਲਜ਼ਮ ਦੇ ਖਿਲਾਫ਼ ਵਿਜੀਲੈਂਸ ਬਿਊਰੋ ਪੁਲਸ ਥਾਣਾ, ਐੱਸ. ਏ. ਐੱਸ. ਨਗਰ ਵਿਖੇ ਮਾਮਲਾ ਦਰਜ (Case registered)  ਕੀਤਾ ਗਿਆ ਹੈ ।

Related Post

Instagram