
ਭਾਜਪਾ ਦੇ ਸੀਨੀਅਰ ਆਗੂ ਰਾਜੂ ਨੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਸੰਬੰਧੀ ਕੱਢਿਆ ਮਾਰਚ
- by Jasbeer Singh
- November 30, 2024

ਭਾਜਪਾ ਦੇ ਸੀਨੀਅਰ ਆਗੂ ਰਾਜੂ ਨੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਸੰਬੰਧੀ ਕੱਢਿਆ ਮਾਰਚ ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਜਗਮੋਹਨ ਸਿੰਘ ਰਾਜੂ ਵਲੋਂ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ ਅੱਜ ਵਿਰਾਸਤੀ ਮਾਰਗ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਸਮਰਥਕਾਂ ਸਮੇਤ ਮਾਰਚ ਕੱਢਿਆ ਗਿਆ । ਇਸ ਉਪਰੰਤ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਵੀ ਕੀਤੀ । ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਚਾਹੀਦਾ ਹੈ ਤੇ ਇਸ ਸੰਬੰਧੀ ਅਸੀਂ ਕਈ ਵਾਰ ਅਪੀਲਾਂ ਕਰ ਚੁੱਕੇ ਹਾਂ । ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਹਾਈਕੋਰਟ ਵਿਚ ਅੰਮ੍ਰਿਤਸਰ ਸ਼ਹਿਰ ਵਿਚ ਸ਼ਰਾਬ ਅਤੇ ਤੰਬਾਕੂ ਦੇ ਸੇਵਨ ਉਤੇ ਪਾਬੰਦੀ ਲਗਾਉਣ ਲਈ ਇਕ ਪਟੀਸ਼ਨ ਵੀ ਦਾਇਰ ਕੀਤੀ ਹੋਈ ਹੈ, ਜਿਸ ਬਾਰੇ ਸੁਣਵਾਈ 10 ਨਵੰਬਰ ਨੂੰ ਹੋਣੀ ਹੈ ।