post

Jasbeer Singh

(Chief Editor)

Punjab

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਲਏ ਗਏ ਕਈ ਅਹਿਮ ਫ਼ੈਸਲੇ

post-img

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਲਏ ਗਏ ਕਈ ਅਹਿਮ ਫ਼ੈਸਲੇ ਚੰਡੀਗੜ੍ਹ, 10 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਕਈ ਅਹਿਮ ਤੇ ਵੱਡੇ ਫ਼ੈਸਲੇ ਲਏ ਗਏ। ਕਿਹੜੇ ਕਿਹੜੇ ਲਏ ਗਏ ਹਨ ਫ਼ੈਸਲੇ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਏ ਗਏ ਅਹਿਮ ਤੇ ਵੱਡੇ ਫ਼ੈਸਲਿਆਂ ਵਿਚ ਸਿਹਤ ਬੀਮਾ ਯੋਜਨਾ, ਲੇਡੀ ਸਰਪੰਚਾਂ ਲਈ ਵਿਸ਼ੇਸ਼ ਸਹੂਲਤਾਂ, ਸੀ. ਆਈ. ਐਸ. ਐਫ. ਦੀ ਤਾਇਨਾਤੀ ਬਾਰੇ ਫੈਸਲਾ ਅਤੇ ਬੇਅਦਬੀ ਬਿੱਲ ਦੀ ਤਿਆਰੀ ਸ਼ਾਮਲ ਹੈ। ਕੀ ਆਖਿਆ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਤੋਂ ਬਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਪੰਜਾਬੀ ਨਾਗਰਿਕ ਨੂੰ 10 ਲੱਖ ਰੁਪਏ ਦਾ ਸਾਲਾਨਾ ਸਿਹਤ ਬੀਮਾ ਮਿਲੇਗਾ ਤੇ ਇਹ ਯੋਜਨਾ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਲਾਭ ਦੇਵੇਗਾ। ਉਨ੍ਹਾਂ ਦੱਸਿਆ ਕਿ ਉਕਤ ਯੋਜਨਾ ਤਹਿਤ 552 ਹਸਪਤਾਲ ਸਕੀਮ ਨਾਲ ਪਹਿਲਾਂ ਹੀ ਜੁੜ ਚੁੱਕੇ ਹਨ ਤੇ 1000 ਤੋਂ ਵੱਧ ਹਸਪਤਾਲ ਹੋਰ ਜੁੜਨਗੇ।ਮਾਨ ਨੇ ਆਖਿਆ ਕਿ ਭਵਿੱਖ ਵਿੱਚ ਇਹ ਗਿਣਤੀ 1500 ਤੋਂ ਵੱਧ ਹੋਣ ਦੀ ਉਮੀਦ ਹੈ। ਸਰਕਾਰ ਕਰੇਗੀ ਸਿਹਤ ਕਾਰ ਜਾਰੀ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਦੀ ਸਿਹਤਯਾਬੀ ਨੂੰ ਧਿਆਨ ਵਿਚ ਰੱਖਦਿਆਂ ਮਹਿੰਗੇ ਇਲਾਜ ਤੋਂ ਬਚਣ ਲਈ ਸ਼ੁਰੂ ਕੀਤੀ ਜਾਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁੱਖ ਮੰਤਰੀ ਸਿਹਤ ਕਾਰਡ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਨਾਗਰਿਕਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਮਿਲ ਸਕੇਗਾ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਚਲਦਿਆਂ ਪੰਜਾਬ ਦੇ ਕਿਸੇ ਵੀ ਪਰਿਵਾਰ ਜਾਂ ਵਿਅਕਤੀ ਨੂੰ ਕੋਈ ਆਮਦਨ ਸੀਮਾ ਜਾਂ ਦਸਤਾਵੇਜ਼ੀ ਕਾਰਵਾਈ ਨਹੀਂ ਕਰਨੀ ਪਵੇਗੀ। ਮਾਨ ਸਰਕਾਰ ਲੇਡੀ ਸਰਪੰਚਾਂ ਨੰੁ ਲਿਜਾਵੇਗੀ ਨਾਂਦੇੜ ਸਾਹਿਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਹਿਲਾ ਸਰਪੰਚਾਂ ਨੂੰ ਸਰਕਾਰੀ ਖਰਚੇ ‘ਤੇ ਨਾਂਦੇੜ ਸਾਹਿਬ (ਮਹਾਰਾਸ਼ਟਰ) ਲਿਜਾਇਆ ਜਾਵੇਗਾ ਤੇ ਉਨ੍ਹਾਂ ਲਈ 2 ਦਿਨ ਦਾ ਵਿਸ਼ੇਸ਼ ਟ੍ਰੇਨਿੰਗ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿਚ ਸਰਪੰਚਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਡੈਮ ਦੀ ਸੁਰੱਖਿਆ ਲਈ ਕੋਈ ਹੋਰ ਨਹੀਂ ਬਲਕਿ ਪੰਜਾਬ ਪੁਲਸ ਦੀ ਹੀ ਰਹੇਗੀ ਤਾਇਨਾਂਤੀ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਡੈਮ ਦੀ ਸੁਰੱਖਿਆ ਸਬੰਧੀ ਲਏ ਗਏ ਫ਼ੈਸਲੇ ਤਹਿਤ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵਿਚ ਸੀ. ਆਈ. ਐਸ. ਐਫ. ਡੈਮ ਦੀ ਸੁਰੱਖਿਆ ਨਹੀਂ ਕਰੇਗੀ ਬਲਕਿ ਪੰਜਾਬ ਪੁਲਸ ਹੀ ਡੈਮ ਦੀ ਸੁਰੱਖਿਆ ਵਿਚ ਤਾਇਨਾਤ ਰੇਗੀ। ਨੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਦੀ ਤਾਇਨਾਤੀ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਹੀ ਸੂਬੇ ਦੇ ਮੁੱਖ ਢਾਂਚਿਆਂ ਦੀ ਸੁਰੱਖਿਆ ਲਈ ਕਾਫੀ ਹੈ। ਇਸ ਲਈ, ਹੁਣ ਪੰਜਾਬ ਵਿੱਚ ਦੀ ਤਾਇਨਾਤੀ ਨਹੀਂ ਹੋਵੇਗੀ। ਬੇਅਦਬੀ ਬਿੱਲ ਸਬੰਧੀ ਕੀਤਾ ਜਾ ਰਿਹੈ ਡਰਾਫਟ ਤਿਆਰ ਪੰਜਾਬ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੁਆਏ ਜਾਣ ਦੇ ਮਾਮਲੇ ਵਿਚ ਵਿਧਾਨ ਸਭਾ ਵਿਚ ਮਤਾ ਲਿਆ ਕੇ ਕਾਨੂੰਨ ਪਾਸ ਕਰਨ ਦੇ ਮਾਮਲੇ ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਸਬੰਧੀ ਹਾਲੇ ਡਰਾਫਟ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿੱਲ ਸਮੁੱਚੀਆਂ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਤਿਆਰ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

Related Post