post

Jasbeer Singh

(Chief Editor)

National

ਰਾਘਵ ਚੱਢਾ ਸਮੇਤ ਕਈ ਸੰਸਦ ਮੈਂਬਰਾਂ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

post-img

ਰਾਘਵ ਚੱਢਾ ਸਮੇਤ ਕਈ ਸੰਸਦ ਮੈਂਬਰਾਂ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ ਨਵੀਂ ਦਿੱਲੀ, 5 ਮਈ 2026 : ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੰਸਦ ਮੈਂਬਰਾਂ ਨੇ ਰਾਘਵ ਚੱਢਾ ਦੀ ਅਗਵਾਈ ਹੇਠ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਗਈ ਹੈ। ਕੀ ਆਖਿਆ ਰਾਘਵ ਚੱਢਾ ਨੇ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲ ਕੇ ਆਏ ਰਾਘਵ ਚੱਢਾ ਨੇ ਆਖਿਆ ਕਿ ਪੰਜਾਬ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਮੌਕੇ ਸੰਦੀਪ ਪਾਠਕ, ਅਸ਼ੋਕ ਮਿੱਤਲ ਆਦਿ ਵੀ ਮੌਜੂਦ ਸਨ। ਰਾਘਵ ਚੱਢਾ ਨੇ ਸਪੱਸ਼ਟ ਕਿਹਾ ਕਿ ਜਿੰਨਾ ਚਿਰ ਉਹ ਆਗਿਆਕਾਰੀ ਸਨ, ਉਨ੍ਹਾਂ ਨੂੰ ਚੰਗਾ ਸਮਝਿਆ ਜਾਂਦਾ ਸੀ ਪਰ ਪਾਰਟੀ ਛੱਡਦੇ ਹੀ ਉਨ੍ਹਾਂ ਨੂੰ ਭ੍ਰਿਸ਼ਟ ਕਰਾਰ ਦਿੱਤਾ ਜਾ ਰਿਹਾ ਹੈ । ਉਨ੍ਹਾਂ ਚੇਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਜੋ ਇੱਕ ਖ਼ਤਰਨਾਕ ਖੇਡ ਖੇਡ ਰਹੀ ਹੈ ਦਾ ਅੰਤ ਵੀ ਖ਼ਤਰਨਾਕ ਹੋਵੇਗਾ। ਇਸ ਮੌਕੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਵੀ ਸਖ਼ਤ ਰੁੱਖ ਦਿਖਾਉਂਦਿਆਂ ਕਿਹਾ ਕਿ ਉਹ ਦਰਜ ਹੋ ਰਹੀਆਂ ਐਫ. ਆਈ. ਆਰਜ਼. ਤੋਂ ਡਰਨ ਵਾਲੇ ਨਹੀਂ ਹਨ।

Related Post

Instagram