post

Admin

(Chief Editor)

National

ਹਸਪਤਾਲ ਵਿਚ ਅੱਗ ਲੱਗਣ ਨਾਲ ਕਈ ਮਰੀਜ਼ਾਂ ਦੀ ਮੌਤ ਤੇ ਕਈਆਂ ਦੀ ਹਾਲਤ ਗੰਭੀਰ

post-img

ਹਸਪਤਾਲ ਵਿਚ ਅੱਗ ਲੱਗਣ ਨਾਲ ਕਈ ਮਰੀਜ਼ਾਂ ਦੀ ਮੌਤ ਤੇ ਕਈਆਂ ਦੀ ਹਾਲਤ ਗੰਭੀਰ ਬਿਹਾਰ, 4 ਜੂਨ 2026 : ਭਾਰਤ ਦੇਸ ਦੇ ਸੂਬੇ ਬਿਹਾਰ (Bihar) ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਗ ਲੱਗਣ (Fire) ਦੇ ਕਾਰਨ ਕਈ ਮਰੀਜ਼ਾਂ ਦੀ ਮੌਤ ਤੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ । ਹਸਪਤਾਲ ਦੇ ਕਿਹੜੇ ਹਿੱਸੇ ਨੂੰ ਲੱਗੀ ਪਹਿਲਾਂ ਅੱਗ ਮਿਲੀ ਜਾਣਕਾਰੀ ਮੁਤਾਬਕ ਬਿਹਾਰ ਦੇ ਮੁਜ਼ੱਫਰਪੁਰ ਦੇ ਬ੍ਰਹਮਪੁਰਾ ਸਥਿਤ ਪ੍ਰਸਾਦ ਹਸਪਤਾਲ (Prasad Hospital) ਵਿੱਚ ਸਵੇਰੇ ਤੜਕੇ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਹਸਪਤਾਲ ਕੈਂਪਸ ਵਿੱਚ ਦਹਿਸ਼ਤ ਫੈਲ ਗਈ । ਜਿਸ ਕਾਰਨ 10 ਮਰੀਜਾਂ ਦੀ ਮੌਤ (Death) ਹੋ ਗਈ । ਅੱਗ ਪੰਜਵੀਂ ਮੰਜਿ਼ਲ `ਤੇ ਸਥਿਤ ਆਈ. ਸੀ. ਯੂ. ਵਾਰਡ ਵਿੱਚ ਲੱਗੀ ਤੇ ਵੇਖਦੇ ਹੀ ਵੇਖਦੇ ਪੂਰੇ ਹਸਪਤਾਲ ਵਿਚ ਜ਼ਹਿਰੀਲਾ ਧੂੰਆਂ ਫੈਲ ਗਿਆ । ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ । ਹਾਦਸੇ ਵਿੱਚ 20 ਤੋਂ ਵੱਧ ਮਰੀਜ਼ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਬਚਾਏ ਗਏ ਮਰੀਜ਼ਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੀਤੀ ਕਾਰਵਾਈ ਸੁਰੂਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ (Fire brigade) ਦੀਆਂ ਲਗਭਗ ਇੱਕ ਦਰਜਨ ਗੱਡੀਆਂ ਤੁਰੰਤ ਘਟਨਾ ਸਥਾਨ `ਤੇ ਪਹੁੰਚੀਆਂ । ਕਾਫ਼ੀ ਕੋਸਿਸ਼ਾਂ ਤੋਂ ਬਾਅਦ ਫਾਇਰ ਬ੍ਰਿਗੇਡ ਟੀਮ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ । ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਹਸਪਤਾਲ ਦੇ ਆਈ. ਸੀ. ਯੂ. ਅਤੇ ਹੋਰ ਵਾਰਡਾਂ ਵਿੱਚ ਫਸੇ ਮਰੀਜ਼ਾਂ ਨੂੰ ਬਚਾਉਣ ਲਈ ਖਿੜਕੀਆਂ ਅਤੇ ਦਰਵਾਜ਼ੇ ਤੋੜ ਦਿੱਤੇ ।

Related Post

Instagram