post

Admin

(Chief Editor)

National

ਪਿਕਅਪ ਗੱਡੀ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਹੋਈ ਕਈਆਂ ਦੀ ਮੌਤ

post-img

ਪਿਕਅਪ ਗੱਡੀ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਹੋਈ ਕਈਆਂ ਦੀ ਮੌਤ

ਸਿਮਲਾ, 27 ਜੂਨ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਸਿਮਲਾ ਵਿਖੇ ਇਕ ਪਿਕਅਪ ਗੱਡੀ ਦੇ ਹੇਠਾਂ ਡਿੱਗਣ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਹੈ ।

ਕਿੰਨੇ ਲੋਕ ਸਵਾਰ ਸਨ ਗੱਡੀ ਵਿਚ

ਮਿਲੀ ਜਾਣਕਾਰੀ ਅਨੁਸਾਰ ਸਿਮਲਾ ਜਿ਼ਲ੍ਹੇ (Shimla District) ਦੇ ਰਾਮਪੁਰ ਉਪ-ਮੰਡਲ ਦੇ ਤਕਲੇਚ ਚੌਕੀ ਖੇਤਰ ਵਿੱਚ ਜੋ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ  (Road accident) ਵਾਪਰਣਨ ਕਾਰਨ ਜੋ ਗੱਡੀ ਵਿਚ ਸਵਾਰ ਸਾਰੇ ਦੇ ਸਾਰੇ ਲੋਕ ਮਾਰੇ ਗਏ ਹਨ ਇੱਕ ਪਿਕਅੱਪ ਗੱਡੀ ਵਿਚ ਸਵਾਰ ਸਨ ਤੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਉਸ ਵਿੱਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਾਦਸਾਗ੍ਰਸਤ ਪਿਕਅੱਪ (Accidental pickup) ਵਿੱਚ ਕੁੱਲ ਛੇ ਲੋਕ ਸਵਾਰ ਸਨ ।

ਕੌਣ ਕੌਣ ਹੈ ਮ੍ਰਿਤਕਾਂ ਵਿਚ ਸ਼ਾਮਲ

ਉਕਤ ਵਾਪਰੇ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਰਾਹਤ-ਬਚਾਅ ਟੀਮਾਂ ਮੌਕੇ `ਤੇ ਪਹੁੰਚੀਆਂ ਅਤੇ ਲਾਸ਼ਾਂ ਨੂੰ ਕਬਜ਼ੇ `ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ । ਮ੍ਰਿਤਕਾਂ ਦੀ ਪਛਾਣ ਅਭਿਸ਼ੇਕ ਸਨੀ (23),ਲਾਇਕ ਰਾਮ (56), ਅਸ਼ੋਕ ਜੇਨ (32), ਨੀਤਿਨ (23), ਆਸ਼ਾ ਕੁਮਾਰੀ ਅਤੇ ਯੁਗਲ ਵਜੋਂ ਹੋਈ ਹੈ ।

ਹਾਦਸੇ ਦੇ ਕਾਰਨਾਂ ਦੀ ਮਾਮਲਾ ਦਰਜ ਕਰਕੇ ਜਾਂਚ ਕਰ ਦਿੱਤੀ ਗਈ ਹੈ ਸ਼ੁਰੂ

ਪੁਲਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਦਰਦਨਾਕ ਹਾਦਸੇ ਕਾਰਨ ਰਾਮਪੁਰ ਅਤੇ ਆਨੀ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਪ੍ਰਸ਼ਾਸਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਜੁਟਿਆ ਹੋਇਆ ਹੈ ।

Related Post

Instagram