ਐਸ. ਜੀ. ਪੀ. ਸੀ. ਵਫ਼ਦ ਨੇ ਕੀਤੀ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ
- by Jasbeer Singh
- January 21, 2026
ਐਸ. ਜੀ. ਪੀ. ਸੀ. ਵਫ਼ਦ ਨੇ ਕੀਤੀ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਅੰਮ੍ਰਿਤਸਰ, 21 ਜਨਵਰੀ 2026 : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਦਿੱਲੀ ਵਿਖੇ ਜਾ ਕੇ ਉਨ੍ਹਾਂ ਨਾਲ ਇਕ ਮੁਲਾਕਾਤ ਕੀਤੀ ਤੇ ਇਸ ਮੌਕੇ ਇਕ ਪੱਤਰ ਵੀ ਦਿੱਤਾ। ਕਿਊਂ ਕੀਤੀ ਐਸ. ਜੀ. ਪੀ. ਸੀ. ਵਫ਼ਦ ਨੇ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਜੋ ਐਸ. ਜੀ. ਪੀ. ਸੀ. ਦੇ ਵਫ਼ਦ ਨੇ ਮੁਲਾਕਾਤ ਕਰਕੇ ਇਕ ਪੱਤਰ ਦਿੱਤਾ ਹੈ ਵਿਚ ਮੰਗ ਕੀਤੀ ਗਈ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀਤੇ ਆਮ ਆਦਮੀ ਪਾਰਟੀ ਦੀ ਆਗੂ ਵਿਰੁੱਧ ਗੁਰੂ ਸਾਹਿਬਾਨਾਂ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਸਬੰਧੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਕੇਸ ਦਰਜ ਕੀਤਾ ਜਾਵੇ। ਵਫ਼ਦ ਵਿਚ ਸੀ. ਕੌਣ ਕੌਣ ਦਿੱਲੀ ਵਿਖੇ ਪੁਲਸ ਕਮਿਸ਼ਨਰ (ਦਿੱਲੀ) ਨਾਲ ਮੁਲਾਕਾਤ ਕਰਨ ਮੌਕੇ ਪੰਜਾਬ ਤੋਂ ਸ਼ੋ੍ਰਮਣੀ ਕਮੇਟੀ ਦੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ’ਚ ਵਫ਼ਦ ਵਿਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਸ਼ਾਮਲ ਸਨ। ਪੱਤਰ ਵਿਚ ਹੋਰ ਕੀ ਕੀ ਆਖਿਆ ਗਿਆ ਹੈ ਪੁਲਸ ਕਮਿਸ਼ਨਰ ਨੂੰ ਸ਼ੋ੍ਰਮਣੀ ਕਮੇਟੀ ਵਫ਼ਦ ਵਲੋਂ ਦਿੱਤੇ ਪੱਤਰ ਵਿਚ ਉਪਰੋਕਤ ਕੇਸ ਦਰਜ ਕਰਨ ਦੀ ਮੰਗ ਕਰਨ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਕੌਮ ਹਮੇਸ਼ਾਂ ਹੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਜਾਤ, ਪਾਤ, ਨਸਲ, ਭੇਦ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦੀ ਗੱਲ ਕਰਦੀ ਹੈ। ਦਿੱਲੀ ਦੀ ‘ਆਪ’ ਆਗੂ ਵੱਲੋਂ ਗੁਰੂ ਸਾਹਿਬਾਨ ਵਿਰੁੱਧ ਟਿੱਪਣੀਆਂ ਨੇ ਦੁਨੀਆ ਭਰ ਅੰਦਰ ਵਸੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ। ਉਸ ਵੱਲੋਂ ਇਹ ਟਿੱਪਣੀਆਂ ਜਾਣ-ਬੁਝ ਕੇ ਕੀਤੀਆਂ ਗਈਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ।
