post

Jasbeer Singh

(Chief Editor)

National

ਐਸ. ਜੀ. ਪੀ. ਸੀ. ਨੇ ਪ੍ਰਗਟਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮ

post-img

ਐਸ. ਜੀ. ਪੀ. ਸੀ. ਨੇ ਪ੍ਰਗਟਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸਖ਼ਤ ਇਤਰਾਜ਼ ਕੇਰਲਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ । ਐਸ. ਜੀ. ਪੀ. ਸੀ. ਨੇ ਕੇ. ਵੀ. ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿਰੁਧ ਹੈ । ਐਸ. ਜੀ. ਪੀ. ਸੀ. ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰਤ ਸੋਸ਼ਲ ਮੀਡੀਆ ਤੋਂ ਹਟਾ ਦਿਤਾ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ । ਦੱਸਣਯੋਗ ਹੈ ਕਿ ਕੇਰਲ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ, ਜਿਸ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ, ਜਿਸ ਦਾ ਵੀਡੀਓ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਅਪਲੋਡ ਕੀਤਾ ਸੀ । ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਅਤੇ ਸਿੱਖਿਆ ਮੰਤਰਾਲੇ ਨੂੰ ਵੀ ਅਪੀਲ ਕੀਤੀ ਹੈ ਕਿ ਸਾਹਿਬਜ਼ਾਦਿਆਂ ਨਾਲ ਸਬੰਧਤ ਸਕੂਲਾਂ ਵਿਚ ਅਜਿਹੀ ਕੋਈ ਵੀ ਗਤੀਵਿਧੀ ਕਰਨ ਤੋਂ ਪਹਿਲਾਂ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜਾਂ ਸ਼੍ਰੋਮਣੀ ਕਮੇਟੀ ਦੀ ਮਦਦ ਲਈ ਜਾਵੇ।ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਵੀਰ ਬਾਲ ਦਿਵਸ ਵਜੋਂ ਰੱਖੇ ਗਏ ਨਾਂ ਨੂੰ ਵੀ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਨਹੀਂ ਕੀਤਾ ਅਤੇ ਉਨ੍ਹਾਂ ਵਲੋਂ ਸਾਹਿਬਜ਼ਾਦਾ ਸ਼ਹੀਦੀ ਦਿਵਸ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ । ਸਿੱਖਾਂ ਵਿਚ ਸਾਹਿਬਜ਼ਾਦਿਆਂ ਵਲੋਂ ਦਿੱਤੀ ਗਈ ਸ਼ਹਾਦਤ ਲਈ ‘ਬਾਬਾ’ ਸ਼ਬਦ ਵਰਤਿਆ ਜਾਂਦਾ ਹੈ ਜਦਕਿ ‘ਬਾਲ’ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਂਦੀ ।

Related Post