post

Jasbeer Singh

(Chief Editor)

Punjab

ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

post-img

ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਸੰਗਰੂਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰਾਂ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ । ਇਸ ਮੌਕੇ ਐਡਵੋਕੇਟ ਧਾਮੀ ਨੇ ਜਪੁਜੀ ਸਾਹਿਬ ਤੇ ਮੂਲ ਮੰਤਰ ਦਾ ਜਾਪ ਕਰ ਕੇ ਉਨ੍ਹਾਂ ਦੀ ਸਿਹਤ ਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਖ਼ੁਦ ਅਰਦਾਸ ਕੀਤੀ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਪਾਲ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ ।

Related Post