ਐਸ. ਜੀ. ਪੀ. ਸੀ. ਨੇ ਗਿਆਨੀ ਰਘਬੀਰ ਸਿੰਘ ਨੂੰ ਹਟਾਇਆ ਹੈਡ ਗ੍ਰੰਥੀ ਦੇ ਅਹੁਦੇ ਤੋਂ
- by Admin
- February 26, 2026
ਐਸ. ਜੀ. ਪੀ. ਸੀ. ਨੇ ਗਿਆਨੀ ਰਘਬੀਰ ਸਿੰਘ ਨੂੰ ਹਟਾਇਆ ਹੈਡ ਗ੍ਰੰਥੀ ਦੇ ਅਹੁਦੇ ਤੋਂ ਅੰਮ੍ਰਿਤਸਰ, 26 ਫ਼ਰਵਰੀ 2026 : ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ । ਕਿਸ ਨੇ ਕੀਤੀ ਇਸ ਫ਼ੈਸਲੇ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਨੇ ਇੱਕ ਬੇਹੇਦ ਸਖ਼ਤ ਫੈਸਲਾ ਲੈਂਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ । ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਗਿਆਨੀ ਰਘਬੀਰ ਸਿੰਘ `ਤੇ ਕਈ ਗੰਭੀਰ ਇਲਜ਼ਾਮ ਲਾਏ ਹਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀ ਦੱਸਿਆ ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਆਪਣੀਆਂ ਗਤੀਵਿਧੀਆਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸੰਸਥਾ ਦੀ ਬਦਨਾਮੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਕਿਸੇ ਮਾਮਲੇ ਵਿੱਚ ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਉਹ ਨਿਰਧਾਰਤ ਸਮੇਂ ਵਿੱਚ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ। ਪ੍ਰਧਾਨ ਧਾਮੀ ਅਨੁਸਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਹੁਦੇ `ਤੇ ਰਹਿੰਦਿਆਂ ਨਿਯਮਾਂ ਅਤੇ ਮਰਿਯਾਦਾ ਦੀ ਘੋਰ ਅਣਦੇਖੀ ਕੀਤੀ ਹੈ ।
