post

Jasbeer Singh

(Chief Editor)

Punjab

ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਹੋਵੇਗਾ 28 ਮਾਰਚ ਨੂੰ ਪੇਸ਼

post-img

ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਹੋਵੇਗਾ 28 ਮਾਰਚ ਨੂੰ ਪੇਸ਼ ਅੰਮ੍ਰਿਤਸਰ, 6 ਮਾਰਚ 2026 : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿੱਤੀ ਸਾਲ 2026-27 ਲਈ ਆਪਣੇ ਸਾਲਾਨਾ ਬਜਟ ਇਜਲਾਸ ਦਾ ਐਲਾਨ ਕਰ ਦਿੱਤਾ ਹੈ । ਕੀ ਦੱਸਿਆ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦਾ ਸਾਲਾਨਾ ਬਜਟ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 2 ਵਜੇ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਪੇਸ਼ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਉਦੇਸ਼ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨਾ ਹੈ, ਇਸ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਜਟ ਦਾ ਸਭ ਤੋਂ ਵੱਡਾ ਹਿੱਸਾ ਧਰਮ ਪ੍ਰਚਾਰ ਕਮੇਟੀ ਲਈ ਰਾਖਵਾਂ ਰੱਖਿਆ ਜਾਵੇਗਾ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਵਿੱਚ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮਾਂ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ । ਬੇਅਦਬੀਆਂ ਵਿਰੁੱਧ ਸਖ਼ਤ ਕਾਨੂੰਨੀ ਪਹਿਲੂਆਂ ਤੇ ਕੀਤਾ ਜਾ ਰਿਹੈ ਵਿਚਾਰ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਇੱਕ ਵਿਸ਼ੇਸ਼ ਸਬ-ਕਮੇਟੀ ਕੰਮ ਕਰ ਰਹੀ ਹੈ । ਇਹ ਕਮੇਟੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕਾਨੂੰਨੀ ਪਹਿਲੂਆਂ ਨੂੰ ਵਿਚਾਰ ਰਹੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ । ਬਜਟ ਵਿੱਚ ਧਰਮ ਪ੍ਰਚਾਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ, ਹਸਪਤਾਲਾਂ ਅਤੇ ਮਾਨਵਤਾ ਦੀ ਸੇਵਾ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਲਈ ਵੀ ਵਿਸ਼ੇਸ਼ ਫੰਡ ਰੱਖੇ ਜਾਣ ਦੀ ਉਮੀਦ ਹੈ ।

Related Post

Instagram