post

Jasbeer Singh

(Chief Editor)

Punjab

ਐਸ. ਜੀ. ਪੀ. ਸੀ. ਦਾ 2026-27 ਲਈ ਬਜਟ ਹੋਇਆ ਪਾਸ

post-img

ਐਸ. ਜੀ. ਪੀ. ਸੀ. ਦਾ 2026-27 ਲਈ ਬਜਟ ਹੋਇਆ ਪਾਸ ਅੰਮ੍ਰਿਤਸਰ, 28 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿਖੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਪਾਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿੰਨੇ ਦਾ ਬਜਟ ਹੋਇਆ ਪਾਸ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇੇ ਸ਼ਹਿਰ ਅੰਮ੍ਰਿਤਸਰ ਵਿਖੇ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਤੀ ਸਾਲ 2026-27 ਲਈ ਬਜਟ ਪਾਸ ਕੀਤਾ ਗਿਆ ਹੈ ਉਹ 1487.41 ਕਰੋੜ ਰੁਪਏ ਦਾ ਪਾਸ ਹੋਇਆ ਹੈ। ਉਕਤ ਬਜਟ ਜੋ ਕਿ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵਲੋਂ ਪਾਸ ਕੀਤਾ ਗਿਆ ਇਹ ਬਜਟ ਪਿਛਲੇ ਸਾਲ ਦੀ ਤੁਲਨਾ ਵਿਚ 100.94 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਅਤੇ ਇਹ ਵਾਧਾ ਪਿਛਲੇ ਸਾਲ ਦੇ ਮੁਕਾਬਲੇ 7.28% ਦਰਜ ਕੀਤਾ ਗਿਆ । ਬਜਟ ਵਿਚ ਕੀ ਕੀ ਰਿਹਾ ਮੁੱਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿੱਤੀ ਸਾਲ 2026-27 ਦਾ ਬਜਟ ਪੇਸ਼ ਕੀਤਾ । ਇਸ ਬਜਟ ਵਿਚ ਧਰਮ ਪ੍ਰਚਾਰ, ਸਿੱਖਿਆ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਉੱਤੇ ਖਾਸ ਫੋਕਸ ਰਿਹਾ । ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਚ ਸਥਿਤ ਐੱਸ. ਜੀ. ਪੀ. ਸੀ. ਦਫ਼ਤਰ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬਜਟ ਇਜਲਾਸ ਦੀ ਸ਼ੁਰੂਆਤ ਅਰਦਾਸ ਨਾਲ ਹੋ ਚੁੱਕੀ ਹੈ । ਇਸ ਤੋਂ ਪਹਿਲਾਂ ਕਮੇਟੀ ਦੇ ਬਜਟ ਇਜਲਾਸ ਦੀ ਸ਼ੁਰੂਆਤ ਅਰਦਾਸ ਨਾਲ ਹੋਈ । ਇਸ ਮੌਕੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਰੇ ਮੈਂਬਰ ਹਾਜ਼ਰ ਰਹੇ । ਉਨ੍ਹਾਂ ਗੁਰੂ ਸਾਹਿਬਾਂ ਦਾ ਆਸ਼ੀਰਵਾਦ ਲੈ ਕੇ ਬੈਠਕ ਦੇ ਸਫਲ ਸੰਚਾਲਨ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ।

Related Post

Instagram