ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਐਮਰਜੈਂਸੀ ਫਿਲਮ ਤੇ ਰੋਕ ਲਗਾਉਣਣ ਦੀ ਐਸ. ਜੀ. ਪੀ. ਸੀ. ਨੇ ਕੀਤੀ ਮੰਗ
- by Jasbeer Singh
- January 16, 2025
ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਐਮਰਜੈਂਸੀ ਫਿਲਮ ਤੇ ਰੋਕ ਲਗਾਉਣਣ ਦੀ ਐਸ. ਜੀ. ਪੀ. ਸੀ. ਨੇ ਕੀਤੀ ਮੰਗ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਤੇ ਗੁਰੂ ਕੀ ਨਗਰੀ ਵਜੋਂ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿਖੇ ਸਥਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਫਿਲਮ ਐਮਰਜੈਂਸੀ ਤੇ ਤੁਰੰਤ ਰੋਕ ਲਗਾਈ ਜਾਵੇ। ਦੱਸਣਯੋਗ ਹੈ ਕਿ ਐਮਰਜੈਂਸੀ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗ਼ਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ `ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਜੇਕਰ ਇਹ ਪੰਜਾਬ ਦੇ ਥੀਏਟਰਾਂ ਵਿਚ ਲੱਗਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜਿ਼ੰਮੇਵਾਰੀ ਬਣਦੀ ਹੈ ਕਿ ਉਹ ਇਸ `ਤੇ ਸੂਬੇ ਅੰਦਰ ਰੋਕ ਲਗਾਵੇ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਮਰਜੈਂੋਸੀ ਫਿਲਮ ਦੇ ਪੰਜਾਬ ਦੇ ਥੀਏਟਰਾਂ ਵਿਚ ਲੱਗਣ ਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.