

ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ 6 ਕਿਲੋ ਭੁੱਕੀ ਸਮੇਤ ਕੀਤਾ ਕਾਬੂ ਘਨੌਰ, 31 ਮਈ : ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਤੋਂ 6 ਕਿਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਸਹਾਇਕ ਥਾਣੇਦਾਰ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਾ-ਹੱਦ ਪਿੰਡ ਮਹਿਮਦਪੁਰ ਮੌਜੂਦ ਸੀ। ਜਦੋਂ ਪੁਲਿਸ ਨੇ ਜੋ ਦੋਵੇਂ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ 6 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ। ਪੁਲਿਸ ਨੇ ਭੁੱਕੀ ਸਮੇਤ ਕਾਬੂ ਕੀਤੇ ਵਿਅਕਤੀ ਚਾਨਣ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਖੇਮੁਆਣਾ ਥਾਣਾ ਨਾਈਆਵਾਲਾ ਜਿਲਾ ਬਠਿੰਡਾ, ਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਮੱਤਾ ਥਾਣਾ ਜੈਤੋ ਜਿਲਾ ਫਰੀਦਕੋਟ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।