
ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਨੂੰ 4200 ਨਸ਼ੀਲੀਆ ਗੋਲੀਆ ਸਮੇਤ ਕੀਤਾ ਕਾਬੂ
- by Jasbeer Singh
- March 30, 2025

ਸ਼ੰਭੂ ਪੁਲਿਸ ਨੇ 2 ਵਿਅਕਤੀਆਂ ਨੂੰ 4200 ਨਸ਼ੀਲੀਆ ਗੋਲੀਆ ਸਮੇਤ ਕੀਤਾ ਕਾਬੂ ਘਨੌਰ, 30 ਮਾਰਚ : ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ 4200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਬਲਬੀਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬਾ-ਹੱਦ ਪਿੰਡ ਮਹਿਮਦਪੁਰ ਮੋਜੂਦ ਸੀ । ਜਦੋਂ ਗੋਰਖਾ ਸਿੰਘ ਪੁੱਤਰ ਸੁਖਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਗੁਰਮੇਲ ਸਿੰਘ ਇਨ੍ਹਾਂ ਦੋਵੇਂ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਤਾਂ ਉਨ੍ਹਾਂ ਕੋਲੋਂ 4200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ । ਪੁਲਸ ਨੇ ਗੋਰਖਾ ਸਿੰਘ ਪੁੱਤਰ ਸੁਖਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀਆਨ ਪਿੰਡ ਛੱਤੇਆਣਾ ਇਨ੍ਹਾਂ ਦੋਵੇਂ ਵਿਅਕਤੀਆਂ ਖਿਲਾਫ ਐਨ. ਡੀ. ਪੀ. ਐਸ ਐਕਟ ਦੀ ਧਾਰਾ 22/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।