
ਸ਼ੰਭੂ ਪੁਲਸ ਨੇ ਇੱਕ ਵਿਅਕਤੀ ਨੂੰ ਦੇਸ਼ੀ ਕੱਟਾ 315 ਬੋਰ ਅਤੇ ਇੱਕ ਜਿੰਦਾ ਕਾਰਤੂਸ ਸਮੇਤ ਕੀਤਾ ਕਾਬੂ
- by Jasbeer Singh
- July 11, 2024

ਸ਼ੰਭੂ ਪੁਲਸ ਨੇ ਇੱਕ ਵਿਅਕਤੀ ਨੂੰ ਦੇਸ਼ੀ ਕੱਟਾ 315 ਬੋਰ ਅਤੇ ਇੱਕ ਜਿੰਦਾ ਕਾਰਤੂਸ ਸਮੇਤ ਕੀਤਾ ਕਾਬੂ - ਸਮਾਜ ਪ੍ਰਤੀ ਮਾੜੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ :- ਐਸ ਐਚ ਓ ਵਿਰਕ ਘਨੌਰ, 11 ਜੁਲਾਈ () ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ ਦੇਸ਼ੀ ਕੱਟਾ 315 ਬੋਰ ਅਤੇ ਇੱਕ ਜਿੰਦਾ ਕਾਰਤੂਸ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਸ਼ੰਭੂ ਦੇ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਚ ਵੱਖ ਵੱਖ ਤਰ੍ਹਾਂ ਦੀਆਂ ਮਾੜੀਆਂ ਗਤੀਵਿਧੀਆਂ ਕਰਨ ਵਾਲੇ ਵਿਅਕਤੀਆਂ ਖਿਲਾਫ ਪੁਲਿਸ ਵੱਲੋਂ ਚੌਕਸੀ ਵਧਾਈ ਹੋਈ ਹੈ। ਇਸੇ ਤਹਿਤ ਹੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਦੌਰਾਨ ਬਾ-ਹੱਦ ਪਿੰਡ ਮਹਿਤਾਬਗੜ੍ਹ ਮੌਜੂਦ ਸੀ। ਪੁਲਿਸ ਨੇ ਸਹਾਮਣੇ ਤੋਂ ਆ ਰਹੇ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 01 ਦੇਸੀ ਕੱਟਾ 315 ਬੋਰ ਅਤੇ 01 ਜਿੰਦਾ ਕਾਰਤੂਸ 315 ਬੋਰ ਦਾ ਬਰਾਮਦ ਹੋਇਆ। ਪੁਲਿਸ ਨੇ ਰਣਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਡੱਗ ਦੱਗ ਥਾਣਾ ਭਿੰਡੀਸੈਦਾ ਜਿਲਾ ਅੰਮ੍ਰਿਤਸਰ ਦੇ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।