

ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਤੋਂ 15 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਘਨੌਰ, 30 ਅਪ੍ਰੈਲ : ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 15 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਥਾਣਾ ਮੁਖੀ ਸ਼ੰਭੂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਦੌਰਾਨ ਟੀ-ਪੁਆਇੰਟ ਸੰਜਰਪੁਰ ਮਹਿਮਦਪੁਰ ਕੋਲ ਮੌਜੂਦ ਸੀ। ਜਦੋਂ ਪੁਲਿਸ ਨੇ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਗੁਰਸ਼ਰਨ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ਲੋਹਗੜ੍ਹ ਕੋਲੋਂ 15 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ। ਪੁਲਿਸ ਨੇ ਗੁਰਸ਼ਰਨ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ਲੋਹਗੜ੍ਹ ਜ਼ਿਲ੍ਹਾ ਮਾਨਸਾ ਖਿਲਾਫ ਐਨਡੀਪੀਐਸ ਐਕਟ ਤਹਿਤ ਧਾਰਾ 15/61/85 ਨਾਲ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।