Crime
0
ਥਾਣਾ ਸ਼ੰਭੂ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਕਰਨ ਤੇ ਕੇਸ ਦਰਜ
- by Jasbeer Singh
- August 20, 2024
ਥਾਣਾ ਸ਼ੰਭੂ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਕਰਨ ਤੇ ਕੇਸ ਦਰਜ ਰਾਜਪੁਰਾ, ਸ਼ੰਭੂ, 20 ਅਗਸਤ () : ਥਾਣਾ ਸ਼ੰਭੂ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਜਿੰਦਰ ਕੌਰ ਮੁੱਖ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੰਨਹੇੜਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 305, 331, 324 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਜਿੰਦਰ ਕੌਰ ਨੇ ਦੱਸਿਆ ਕਿ 17, 19 ਅਗਸਤ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਸਕੂਲ ਵਿਚੋਂ ਕਾਫੀ ਸਮਾਨ ਚੋਰੀ ਕਰ ਲਿਆ ਗਿਆ ਅਤੇ ਇਕ ਐਲ. ਈ. ਡੀ. ਵੀ ਤੋੜ ਦਿੱਤੀ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
