post

Jasbeer Singh

(Chief Editor)

crime

ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 11 ਕਿਲੋ ਭੁੱਕੀ ਸਮੇਤ ਕੀਤਾ ਕਾਬੂ

post-img

ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 11 ਕਿਲੋ ਭੁੱਕੀ ਸਮੇਤ ਕੀਤਾ ਕਾਬੂ ਘਨੌਰ, 19 ਮਈ : ਥਾਣਾ ਸ਼ੰਭੂ ਪੁਲਿਸ ਨੇ ਇੱਕ ਵਿਅਕਤੀ ਨੂੰ 11 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ । ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਜਜਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬਾ-ਹੱਦ ਪਿੰਡ ਤੇਪਲਾ ਮੌਜੂਦ ਸੀ। ਪੁਲਿਸ ਨੇ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ 11 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ । ਪੁਲਿਸ ਨੇ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਭੁੱਚੋ ਕਲਾਂ ਥਾਣਾ ਜਿਲਾ ਬਠਿੰਡਾ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Related Post