
ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਕਾਬੂ
- by Jasbeer Singh
- April 19, 2025

ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਕਾਬੂ ਘਨੌਰ, 19 ਅਪ੍ਰੈਲ : ਥਾਣਾ ਸ਼ੰਭੂ ਪੁਲਿਸ ਨੇ ਦੋ ਵਿਅਕਤੀਆਂ ਤੋਂ ਇੱਕ ਕਿਲੋ ਅਫੀਮ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਾ-ਹੱਦ ਪਿੰਡ ਬਪਰੋਰ ਕੋਲ ਮੌਜੂਦ ਸੀ। ਪੁਲਿਸ ਨੇ ਜਦੋਂ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਨ੍ਹਾਂ ਕੋਲੋਂ 1 ਕਿਲੋ ਅਫੀਮ ਬ੍ਰਾਮਦ ਹੋਈ। ਪੁਲਿਸ ਨੇ ਸੁਰਿੰਦਰ ਕੁਮਾਰ ਪੁੱਤਰ ਹੀਰਾ ਰਾਏ, ਰਾਜ ਕੁਮਾਰ ਪੁੱਤਰ ਰਮੇਸ਼ਵਰ ਰਾਏ ਵਾਸੀਆਨ ਪਿੰਡ ਮਧੂਆਹਾ ਬਿਰਤ ਥਾਣਾ ਰਾਜੇਪੁਰ ਜਿਲਾ ਮੁਤਿਹਾਰੀ ਬਿਹਾਰ ਖਿਲਾਫ ਐਨਡੀਪੀਐਸ ਐਕਟ ਤਹਿਤ ਧਾਰਾ 18/61/85 ਨਾਲ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।