

ਥਾਣਾ ਸ਼ੰਭੂ ਕੀਤਾ ਇਕ ਵਿਰੁੱਧ 10 ਕਿਲੋ ਭੁੱਕੀ ਚੂਰਾ ਪੋਸਤ ਦਾ ਕੇਸ ਦਰਜ ਸ਼ੰਭੂ(ਰਾਜਪੁਰਾ), 5 ਜੂਨ : ਥਾਣਾ ਸ਼ੰਭੂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਰਨੈਲ ਰਾਮ ਪੁੱਤਰ ਜਗੀਰਾ ਰਾਮ ਵਾਸੀ ਵਾਰਡ ਨੰ. 26 ਮੁਹੱਲਾ ਰੂਪਨਗਰ ਬੱਸ ਸਟੈਂਡ ਦੇ ਪਿੱਛੇ ਮਲੋਟ ਜਿਲਾ ਮੁਕਤਸਰ ਸਾਹਿਬ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਜਜਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਤੇਪਲਾ ਮੌਜੂਦ ਤਾਂ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਚੈਕ ਕੀਤਾ ਤਾਂ 10 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।