July 6, 2024 01:53:56
post

Jasbeer Singh

(Chief Editor)

Patiala News

ਸ਼ਰਮਾ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨੇ ਸੇਧੇ

post-img

ਪਟਿਆਲਾ ਲੋਕ ਸਭਾ ਹਲਕਾ ਤੋਂ ਅਕਾਲੀ ਉਮੀਦਵਾਰ ਐੱਨ.ਕੇ. ਸ਼ਰਮਾ ਨੇ ਚੋਣ ਮੈਦਾਨ ਵਿੱਚ ਉਤਰੇ ਕਾਂਗਰਸ, ਭਾਜਪਾ ਤੇ ਆਪ ਉਮੀਦਵਾਰ ਦੇ ਪ੍ਰਚਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਇਧਰ ਉਧਰ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਬਜਾਏ ਵਿਕਾਸ ਦੇ ਮੁੱਦੇ ’ਤੇ ਗੱਲ ਕਰਨ। ਸ਼ਰਮਾ ਅੱਜ ਚੋਣ ਪ੍ਰਚਾਰ ਅਭਿਆਨ ਤਹਿਤ ਪਟਿਆਲਾ ਦੀ ਗੁਰੂ ਤੇਗ ਬਹਦਰ ਕਲੋਨੀ, ਰਾਘੋ ਮਾਜਰਾ, ਸ਼ੀਸ਼ ਮਹਿਲ ਇਨਕਲੇਵ, ਰਾਏ ਮਾਜਰਾ, ਪੰਜਾਬੀ ਬਾਗ ਵਿਚ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਹਲਕਾ ਇੰਚਾਰਜ ਅਮਰਿੰਦਰ ਬਜਾਜ ਦੀ ਅਗਵਾਈ ਵਿੱਚ ਕਰਵਾਏ ਇਨ੍ਹਾਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਉਹ ਇਕ ਮਹੀਨੇ ਤੋਂ ਲੋਕ ਸਭਾ ਖੇਤਰ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਚੋਣ ਪ੍ਰਚਾਰ ਅਭਿਆਨ ਦਾ ਇਕ ਪੜਾਅ ਪੂਰਾ ਚੁੱਕੇ ਹਨ ਤੇ ਦੂਸਰਾ ਪੜਾਅ ਸਮਾਪਤ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਹਮੇਸ਼ਾ ਹੀ ਇਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨਾਲ ਵਿਕਾਸ ਦੇ ਮੁੱਦੇ ’ਤੇ ਗੱਲਬਾਤ ਕੀਤੀ ਹੈ। ਇਸ ਦੇ ਉਲਟ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਵਿਕਾਸ ਦੀ ਗੱਲ ਕਰਨ ਦੀ ਬਜਾਏ ਇਧਰ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੇ ਹਨ। ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਵਿਚ ਵਿਕਾਸ ਦੀ ਰਾਜਨੀਤੀ ਕੀਤੀ ਹੈ ਅਤੇ ਇਨ੍ਹਾਂ ਚੋਣਾਂ ਵਿਚ ਵੀ ਉਹ ਵਿਕਾਸ ਨੂੰ ਆਪਣਾ ਮੁੱਖ ਏਜੰਡਾ ਬਣਾ ਕੇ ਚੋਣ ਲੜ ਰਹੇ ਹਨ। ਉਨ੍ਹਾਂ ਨੇ ਆਪਣੇ ਪ੍ਰਚਾਰ ਦੌਰਾਨ ਕਦੇ ਵੀ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਕੋਈ ਗੱਲ ਨਹੀਂ ਕੀਤੀ ਹਮੇਸ਼ਾ ਹੀ ਤੱਥਾਂ ’ਤੇ ਆਧਾਰਿਤ ਗੱਲ ਕੀਤੀ ਹੈ। ਪ੍ਰਨੀਤ ਕੌਰ ਦੱਸਣ ਕਿ ਕਿਉਂ ਨਹੀਂ ਕੀਤਾ ਗਿਆ ਘੱਗਰ ਦੀ ਸਮੱਸਿਆ ਦਾ ਸਥਾਈ ਹੱਲ: ਸ਼ਰਮਾ ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨ.ਕੇ. ਸ਼ਰਮਾ ਨੇ ਭਾਜਪਾ ਉਮੀਦਵਾਰ ਤੇ ਸਾਬਕਾ ਕਾਂਗਰਸੀ ਮੰਤਰੀ ਪ੍ਰਨੀਤ ਕੌਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਪਟਿਆਲਾ ਲੋਕ ਸਭਾ ਹਲਕੇ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੇ ਹਨ। ਉਹ ਜਨਤਾ ਨੂੰ ਦੱਸਣ ਕਿ ਘੱਗਰ ਦਰਿਆ ਕਰਕੇ ਹਰ ਸਾਲ ਹੋਣ ਵਾਲੀ ਤਬਾਹੀ ਤੋਂ ਬਚਾਅ ਲਈ ਉਨ੍ਹਾਂ ਨੇ ਕੀ ਕੀਤਾ ਹੈ। ਪ੍ਰਨੀਤ ਕੌਰ ਨੇ ਕਦੇ ਵੀ ਸੰਸਦ ਮੈਂਬਰ ਦੇ ਅਹੁਦੇ ਨਾਲ ਇਨਸਾਫ਼ ਨਹੀਂ ਕੀਤਾ ਅਤੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਐਨ. ਕੇ. ਸ਼ਰਮਾ ਨੇ ਪਿੰਡ ਬਿੰਜਲ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਰੋਹੜ ਜਗੀਰ, ਘੜਾਮ, ਬਿੰਜਲ, ਮੱਘਰ ਸਹਿਬ ਆਦਿ ਵਿੱਚ ਚੋਣ ਜਨ ਸਭਾਵਾਂ ਨੂੰ ਵੀ ਸੰਬੋਧਨ ਕੀਤਾ।

Related Post