post

Jasbeer Singh

(Chief Editor)

ਸ਼ਿਰੋਮਣੀ ਅਕਾਲੀ ਦਲ ਨੇ ਨਵਾਂ ਪ੍ਰਧਾਨ ਬਣਾਉਣ ਦਾ ਕਿੱਤਾ ਐਲਾਨ .....

post-img

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵਲੋਂ ਕੱਲ ਅੱਠ ਸੀਨੀਅਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਤੇ ਉਨ੍ਹਾਂ ਕਿਹਾ ਕਿ ਬਰਤਰਫੀ ਦਾ ਅਧਿਕਾਰ ਸਿਰਫ ਵਰਕਿੰਗ ਕਮੇਟੀ ਕੋਲ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਡੈਲੀਗੇਟਾਂ ਦਾ ਇਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਹੁਣ ਜਦੋਂ ਡੇਰਾ ਸੱਚਾ ਸੌਦਾ ਦੇ ਰਾਜਸੀ ਵਿੰਗ ਦੇ ਮੁੱਖੀ ਨੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰ ਕੇ ਡੇਰਾ ਮੁੱਖੀ ਰਾਮ ਰਹੀਮ ਨਾਲ ਮੁਲਾਕਾਤਾਂ ਕਰਨ ਦਾ ਸੱਚ ਜੱਗ ਜ਼ਾਹਰ ਕਰ ਦਿੱਤਾ ਹੈ ਤਾਂ ਸੁਖਬੀਰ ਬਾਦਲ ਕੋਲ ਪਾਰਟੀ ਪ੍ਰਧਾਨ ਬਣੇ ਰਹਿਣ ਦਾ ਕੋਈ ਹੱਕ ਨਹੀਂ ਰਹਿ ਗਿਆ। ਉਹਨਾਂ ਕਿਹਾ ਕਿ ਭਾਵੇਂ ਸੁਖਬੀਰ ਸਿੰਘ ਬਾਦਲ ਅਜੇ ਵੀ ਪਾਰਟੀ ਵਰਕਰਾਂ ਅਤੇ ਸਮੂਹ ਪੰਜਾਬੀਆਂ ਖਾਸ ਕਰ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਉਲਟ ਪਾਰਟੀ ਪ੍ਰਧਾਨ ਦੀ ਪਦਵੀ ਨੂੰ ਚਿੰਬੜਿਆ ਬੈਠਾ ਹੈ, ਪਰ ਅਸਲ ਵਿਚ ਹੁਣ ਉਹ ਪਾਰਟੀ ਤੇ ਲੋਕਾਂ ਦਾ ਵਿਸ਼ਵਾਸ਼ ਪੂਰੀ ਤਰਾਂ ਗੁਆ ਚੁੱਕਿਆ ਹੈ ਤੇ ਪਾਰਟੀ ਇਕ ਤਰਾਂ ਨਾਲ ਲੀਡਰਸ਼ਿਪ ਤੋਂ ਵਿਹੂਣੀ ਹੋ ਗਈ ਹੈ। ਪਾਰਟੀ ਸਰਪ੍ਰਸੱਤ ਨੇ ਕਿਹਾ ਕਿ ਇਸ ਲਈ ਹੀ ਉਹਨਾਂ ਨੇ ਫੈਸਲਾ ਕੀਤਾ ਹੈ ਕਿ ਅਕਾਲੀ ਦਲ ਦਾ ਡੈਲੀਗੇਟ ਅਜਲਾਸ ਬੁਲਾ ਕੇ ਪਾਰਟੀ ਪ੍ਰਧਾਨ ਸਮੇਤ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇ ਤਾਂ ਕਿ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇ। ਉਹਨਾਂ ਕਿਹਾ ਕਿ ਉਹ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰ ਕੇ ਛੇਤੀ ਹੀ ਜਨਰਲ ਅਜਲਾਸ ਦਾ ਸਮਾਂ ਤੇ ਅਸਥਾਨ ਬਾਰੇ ਫੈਸਲਾ ਕਰਨਗੇ। ਪਾਰਟੀ ਸਰਪ੍ਰਸਤ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਨਿੱਜੀ ਤੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਦਸਮ ਪਾਤਸ਼ਾਹ ਦਾ ਸੁਆਂਗ ਰਚਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜ਼ਿਸ਼ ਘੜਣ ਦੇ ਦੋਸ਼ੀ ਰਾਮ ਰਹੀਮ ਨੂੰ ਮਿਲ ਕੇ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ ਉਥੇ ਸਮੁੱਚੇ ਖਾਲਸਾ ਪੰਥ ਨਾਲ ਵੀ ਧਰੋਹ ਕਮਾਇਆ ਹੈ। ਉਹਨਾਂ ਕਿਹਾ ਕਿ ਜਿਹੜੇ ਅਕਾਲੀ ਆਗੂ ਹੁਣ ਡੇਰੇ ਦੇ ਆਗੂ ਪ੍ਰਦੀਪ ਕਲੇਰ ਨੂੰ ਹੁਣ ਬੇਅਦਬੀਆਂ ਦੀ ਸਾਜ਼ਿਸ਼ ਰੱਚਣ ਦਾ ਮੁੱਖ ਦੋਸ਼ੀ ਕਹਿ ਰਹੇ ਹਨ ਉਹ ਇਹ ਦਸਣ ਕਿ ਸੁਖਬੀਰ ਸਿੰਘ ਬਾਦਲ ਨੇ ਉਸ ਆਗੂ ਨੂੰ ਰਾਮ ਰਹੀਮ ਨਾਲ ਰਾਬਤਾ ਰੱਖਣ ਲਈ ਆਪਣਾ ਏਲਚੀ ਕਿਉਂ ਬਣਾਇਆ ਅਤੇ ਆਪਣੇ ਘਰ ਬੁਲਾ ਬੁਲਾ ਕੇ ਕਿਉਂ ਉਸ ਨਾਲ ਮੁਲਾਕਾਤਾਂ ਕਰਦਾ ਰਿਹਾ। ਜਿਸ ਨੇ ਮੁਆਫ਼ੀ ਵਾਲੀੳਾਂ ਚਿੱਠੀਆਂ ਦਾ ਅਦਾਨ ਪ੍ਰਦਾਨ ਵੀ ਕੀਤਾ ਸੀ।

Related Post