ਸ਼ੋ੍ਮਣੀ ਅਕਾਲੀ ਦਲ ਨੇ ਕੀਤਾ ਹਲਕਾ ਇੰਚਾਰਜਾਂ ਦਾ ਐਲਾਨ ਚੰਡੀਗੜ੍ਹ, 27 ਨਵੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿ਼ਲਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜਿਲਾ ਸੰਗਰੂਰ ਦੇ ਧੂਰੀ ਤੇ ਜਿ਼ਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦਾ ਐਲਾਨ ਕਰ ਦਿੱਤਾ । ਇਸ ਦੇ ਨਾਲ ਹੀ ਪਟਿਆਲਾ ਦੇ ਹਲਕਾ ਸਨੌਰ `ਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ ਲਈ 4 ਮੈਂਬਰੀ ਕਮੇਟੀ ਦਾ ਐਲਾਨ ਵੀ ਕੀਤਾ । ਸੁਖਬੀਰ ਬਾਦਲ ਨੇ ਦੱਸੇ ਹੋਰ ਅਹੁਦੇਦਾਰਾਂ ਦੇ ਨਾਮ ਬਾਦਲ ਨੇ ਦੱਸਿਆ ਕਿ ਸੁਰਜੀਤ ਸਿੰਘ ਗੜ੍ਹੀ ਮੈਂਬਰ ਐੱਸ. ਜੀ. ਪੀ. ਸੀ. ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ ਸਿੰਘ ਹਰਿਆਊ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ। ਰਣਜੀਤ ਸਿੰਘ ਰੰਧਾਵਾ ਕਾਤਰੋਂ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਤੇ ਰਾਜਵਿੰਦਰ ਸਿੰਘ ਧਰਮਕੋਟ ਨਿਹਾਲ ਸਿੰਘ ਵਾਲ਼ਾ ਐੱਸ. ਸੀ. ਦੇ ਹਲਕਾ ਇੰਚਾਰਜ ਹੋਣਗੇ । ਪਟਿਆਲਾ ਦੇ ਹਲਕਾ ਸਨੌਰ `ਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ `ਚ ਕ੍ਰਿਸ਼ਨ ਸਿੰਘ ਕੰਬੋਜ, ਫੌਜਇੰਦਰ ਸਿੰਘ ਮੁਖਮੈਲਪੁਰ, ਰਜਿੰਦਰ ਸਿੰਘ ਵਿਰਕ ਤੇ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਂ ਸ਼ਾਮਲ ਹਨ ।
