
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਰੀਕ ਸਿੰਘ ਥੂਹੀ ਨੂੰ ਨਾਭਾ ਦਿਹਾਤੀ ਪ੍ਰਧਾਨ ਥਾਪਿਆ
- by Jasbeer Singh
- September 22, 2024

ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਰੀਕ ਸਿੰਘ ਥੂਹੀ ਨੂੰ ਨਾਭਾ ਦਿਹਾਤੀ ਪ੍ਰਧਾਨ ਥਾਪਿਆ - ਟਕਸਾਲੀ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਲਾਲਕਾ - ਨਾਭਾ 21 ਸਤੰਬਰ(ਬਲਵੰਤ ਹਿਆਣਾ) ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵਿਸ਼ੇਸ਼ ਇਕੱਤਰਤਾ ਅੱਜ ਗੁਰਦੁਆਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਵਿਖੇ ਕੀਤੀ ਗਈ । ਜਿਸ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਮੱਖਣ ਸਿੰਘ ਲਾਲਕਾ ਵੱਲੋਂ ਇੱਕ ਵੱਡਾ ਫੈਸਲਾ ਲੈਂਦੇ ਹੋਏ ਹਲਕਾ ਦਿਹਾਤੀ ਪ੍ਰਧਾਨ ਦੀ ਜ਼ਿੰਮੇਵਾਰੀ ਟਕਸਾਲੀ ਅਕਾਲੀ ਦਲ ਪਰਿਵਾਰ ਵਜੋਂ ਜਾਣੇ ਜਾਂਦੇ ਸਾਬਕਾ ਚੇਅਰਮੈਨ ਸਵ ਹਰਪਾਲ ਸਿੰਘ ਦੇ ਸਪੁੱਤਰ ਅਮਰੀਕ ਸਿੰਘ ਥੂਹੀ ਨੂੰ ਸੌਂਪੀ ਗਈ। ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸਿਰਪਾਓ ਭੇਂਟ ਕਰ ਅਮਰੀਕ ਸਿੰਘ ਥੂਹੀ ਨੂੰ ਪਾਰਟੀ ਪ੍ਰਤੀ ਦਿਨ ਰਾਤ ਇੱਕ ਕਰਨ ਲਈ ਕਿਹਾ। ਇਸ ਮੌਕੇ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਹੈ ਅਤੇ ਅੱਜ ਵੀ ਸਾਬਕਾ ਕੈਬਨਟ ਮੰਤਰੀ ਸਵ ਰਾਜਾ ਨਰਿੰਦਰ ਸਿੰਘ ਦੇ ਕਰੀਬੀ ਅਤੇ ਟਕਸਾਲੀ ਅਕਾਲੀ ਪਰਿਵਾਰ ਨੂੰ ਹਲਕੇ ਦੀ ਦਿਹਾਤੀ ਵਾਗਡੋਰ ਸੰਭਾਲੀ ਗਈ ਹੈ। ਉਹਨਾਂ ਵਿਸ਼ਵਾਸ ਦਵਾਇਆ ਕਿ ਹਲਕੇ ਦੇ ਹਰ ਟਕਸਾਲੀ ਅਕਾਲੀ ਪਰਿਵਾਰ ਨੂੰ ਪਹਿਲ ਦਿੱਤੀ ਜਾਵੇਗੀ। ਨਵੀ ਜ਼ਿੰਮੇਵਾਰੀ ਸੰਭਾਲਦੇ ਹੋਏ ਅਮਰੀਕ ਸਿੰਘ ਥੂਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਜਿੰਮੇਵਾਰੀ ਉਨਾਂ ਨੂੰ ਸੌਂਪੀ ਗਈ ਹੈ ਉਸ ਨੂੰ ਨਿਭਾਉਣ ਲਈ ਉਹ ਦਿਨ ਰਾਤ ਮਿਹਨਤ ਕਰਨਗੇ ਤੇ ਹਰ ਅਕਾਲੀ ਵਰਕਰ ਨਾਲ ਹਰ ਮੁਸ਼ਕਿਲ ਘੜੀ ਵਿੱਚ ਖੜੇ ਰਹਿਣਗੇ । ਇਸ ਮੌਕੇ ਸੀਨੀਅਰ ਅਕਾਲੀ ਦਲ ਆਗੂ ਗੁਰਦਿਆਲ ਇੰਦਰ ਸਿੰਘ ਬਿੱਲੂ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਬਲਤੇਜ ਸਿੰਘ ਖੋਖ, ਯਾਦਵਿੰਦਰ ਸਿੰਘ ਸਰਪੰਚ ਥੂਹੀ, ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੋਦਾ ,ਪ੍ਰੀਤਮ ਸਿੰਘ ਥੂਹੀ, ਸਾਬਕਾ ਸਰਪੰਚ ਕਰਮ ਸਿੰਘ ਥੂਹੀ, ਪ੍ਰਗਟ ਸਿੰਘ ਥੂਹੀ, ਗੁਰਤੇਜ ਸਿੰਘ ਕੋਲ, ਜੱਸਾ ਖੋਖ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਰਕਰ ਮੌਜੂਦ ਸਨ